ਫਰੀਦਕੋਟ, 20 ਅਕਤੂਬਰ (ਪਰਵਿੰਦਰ ਸਿੰਘ ਕੰਧਾਰੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਥੋੜ੍ਹੇ ਸਮੇਂ ਵਿੱਚ ਹੀ ਬਿਹਤਰੀਨ ਕੰਮ ਕੀਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿਨ ਰਾਤ ਲੋਕਾਂ ਦੀ ਸੇਵਾ ਤੇ ਭਲਾਈ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਯਤਨਾਂ ਸਦਕਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ, ਜਦਕਿ ਮੁੱਢਲੇ ਤੌਰ ਤੇ ਹੋਣ ਵਾਲੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕਰਵਾਇਆ ਜਾ ਰਿਹਾ ਹੈ।