ਚੰਡੀਗੜ੍ਹ, 20 ਅਕਤੂਬਰ, 2023: ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗਵਰਨਰ ਵੱਲੋਂ ਵਿੱਤੀ ਬਿੱਲਾਂ ਨੂੰ ਰੋਕਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਚ ਕਰਾਂਗੇ ਚੈਲੰਜ ਕਰਾਂਗੇ ਅਤੇ 30 ਅਕਤੂਬਰ ਨੂੰ ਕੋਰਟ ਜਾਵਾਗੇ। ਮਾਨ ਨੇ ਕਿਹਾ ਕਿ, ਪੰਜਾਬ ਸਰਕਾਰ 30 ਅਕਤੂਬਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਜਾਵੇਗੀ। .
ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਨਵੰਬਰ ਦੇ ਪਹਿਲੇ ਹਫ਼ਤੇ ਸੈਸ਼ਨ ਦੁਬਾਰਾ ਬੁਲਾਇਆ ਜਾਵੇਗਾ ਅਤੇ ਫਿਰ ਸਾਰੇ ਬਿੱਲ ਪੇਸ਼ ਕੀਤੇ ਜਾਣਗੇ।