• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਕਿਸਾਨੀ ਮਸਲਿਆਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ – ਖੇਤੀਬਾੜੀ ਮੰਤਰੀ

Asli Punjabi by Asli Punjabi
October 23, 2023
in Punjab
0
ਪੰਜਾਬ ਦੇ ਕਿਸਾਨੀ ਮਸਲਿਆਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ – ਖੇਤੀਬਾੜੀ ਮੰਤਰੀ
586
SHARES
3.3k
VIEWS
Share on FacebookShare on TwitterShare on Whatsapp

ਕੋਟ ਈਸੇ ਖਾਂ/ਮੋਗਾ, 23 ਅਕਤੂਬਰ 2023 :-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨੀ ਮਸਲਿਆਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਿੱਧੇ ਤੌਰ ਉੱਤੇ ਜਿੰਮੇਵਾਰ ਹੈ ਪਰ ਆਪ ਪਾਰਟੀ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ।ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਬਾਰੇ ਚੰਗੀ ਤਰ੍ਹਾਂ ਵਾਕਿਫ਼ ਹੈ। ਪੰਜਾਬ ਇਕ ਸਰਹੱਦੀ ਅਤੇ ਦੇਸ਼ ਦਾ ਪੇਟ ਭਰਨ ਵਾਲਾ ਸੂਬਾ ਹੋਣ ਦੇ ਬਾਵਜ਼ੂਦ ਕੇਂਦਰ ਵੱਲੋਂ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ। ਉਹਨਾਂ ਭਰੋਸਾ ਦਿੱਤਾ ਕਿ ਆਪ ਪਾਰਟੀ ਪੰਜਾਬ ਦੇ ਹੱਕੀ ਮੰਗਾਂ ਲਈ ਹਿੱਕ ਡਾਹ ਕੇ ਲੜਦੀ ਰਹੇਗੀ।

ਉਹ ਅੱਜ ਕੋਟ ਈਸੇ ਖਾਂ ਅਤੇ ਮੋਗਾ ਵਿਖੇ ਨਵੇਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਨੂੰ ਅਹੁਦੇ ਸੰਭਾਲਣ ਮੌਕੇ ਰੱਖੇ ਸਮਾਗਮਾਂ ਨੂੰ ਸੰਬੋਧਨ ਕਰ ਰਹੇ ਸਨ। ਅੱਜ ਸ੍ਰ ਅਮਨ ਪੰਡੋਰੀ ਨੇ ਕੋਟ ਈਸੇ ਖਾਂ ਵਿਖੇ ਅਤੇ ਸ੍ਰ ਹਰਜਿੰਦਰ ਸਿੰਘ ਰੋਡੇ ਨੇ ਮੋਗਾ ਵਿਖੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰ ਖੁੱਡੀਆਂ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਹ ਬਦਲਾਅ ਹੀ ਹੈ ਕਿ ਹੁਣ ਆਮ ਲੋਕ ਅਹੁਦਿਆਂ ਉੱਤੇ ਬੈਠ ਕੇ ਲੋਕ ਹਿੱਤ ਫੈਸਲੇ ਲੈਣ ਦੇ ਕਾਬਲ ਹੋਏ ਹਨ। ਪਹਿਲਾਂ ਵਾਲੀਆਂ ਸਰਕਾਰਾਂ ਨੇ ਕਦੇ ਵੀ ਆਮ ਲੋਕਾਂ ਨੂੰ ਅੱਗੇ ਨਹੀਂ ਆਉਣ ਦਿੱਤਾ। ਸਾਡੇ ਉੱਤੇ ਆਮ ਲੋਕਾਂ ਦਾ ਬਹੁਤ ਕਰਜ਼ਾ ਹੈ, ਜੋ ਕਦੇ ਵੀ ਉਤਾਰਿਆ ਨਹੀਂ ਜਾ ਸਕਦਾ ਹੈ। ਉਹਨਾਂ ਅਪੀਲ ਕੀਤੀ ਕਿ ਲੋਕ ਅੱਗੇ ਵੀ ਸਹਿਯੋਗ ਦੇਣ ਕਿਉਂਕਿ ਆਪ ਪਾਰਟੀ ਇਮਾਨਦਾਰੀ ਨਾਲ ਲੋਕ ਹਿੱਤ ਕੰਮ ਕਰ ਰਹੀ ਹੈ। ਸਹੀ ਮਾਅਨਿਆਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਹਲੇ ਹੋਰ ਸਮਾਂ ਲੱਗੇਗਾ ਪਰ ਸੂਬੇ ਦੀ ਪੁਰਾਣੀ ਬਾਦਸ਼ਾਹਤ ਨੂੰ ਮੁੜ ਕਾਇਮ ਕੀਤਾ ਜਾਵੇਗਾ।
ਉਹਨਾਂ ਨਵੇਂ ਬਣੇ ਚੇਅਰਮੈਨਾਂ ਨੂੰ ਚੇਅਰਮੈਨੀ ਮਿਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। ਭਵਿੱਖ ਵਿਚ ਵੀ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਹਨਾਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ 600 ਯੂਨਿਟ ਬਿਜਲੀ ਮੁਫ਼ਤ ਦੇਣ ਕਰਕੇ 87 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਅਧਾਰ ਉੱਤੇ 37 ਹਜ਼ਾਰ ਨੌਕਰੀਆਂ ਦੇਣ ਦੇ ਨਾਲ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ।
ਵੱਖਰੇ ਵੱਖਰੇ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਆਪ ਪਾਰਟੀ ਵੱਲੋਂ ਆਮ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜ਼ਿਆ ਜਾ ਰਿਹਾ ਹੈ। ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਵਰਕਰਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਇਸ ਦੌਰਾਨ ਚੇਅਰਮੈਨ ਸ੍ਰ ਅਮਨ ਪੰਡੋਰੀ ਅਤੇ ਸ੍ਰ ਹਰਜਿੰਦਰ ਸਿੰਘ ਰੋਡੇ ਨੇ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।

Previous Post

ਅਸਿਸਟੈਂਟ ਪ੍ਰੋਫੈਸਰ ਦੀ ਮੌਤ ਤੇ ਖੁੱਲ ਕੇ ਬੋਲੇ ਬਿਕਰਮ ਮਜੀਠੀਆ

Next Post

ਲਖਵਿੰਦਰ ਕੌਰ ਗਰਚਾ ਨੇ ਜਗਤ ਪ੍ਰਕਾਸ਼ ਨੱਡਾ ਨਾਲ ਕੀਤੀ ਮੁਲਾਕਾਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਲਖਵਿੰਦਰ ਕੌਰ ਗਰਚਾ ਨੇ ਜਗਤ ਪ੍ਰਕਾਸ਼ ਨੱਡਾ ਨਾਲ ਕੀਤੀ ਮੁਲਾਕਾਤ

ਲਖਵਿੰਦਰ ਕੌਰ ਗਰਚਾ ਨੇ ਜਗਤ ਪ੍ਰਕਾਸ਼ ਨੱਡਾ ਨਾਲ ਕੀਤੀ ਮੁਲਾਕਾਤ

Recommended

ਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਦਾ ਵਿਰੋਧ

ਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਦਾ ਵਿਰੋਧ

November 25, 2021
ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

April 27, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In