ਨਵਾਂਸ਼ਹਿਰ, 23 ਅਕਤੂਬਰ 2023 : ਪੰਜਾਬ ਭਾਜਪਾ ਦੀ ਸੀਨੀਅਰ ਲੀਡਰ ਲਖਵਿੰਦਰ ਕੌਰ ਗਰਚਾ ਨੇ ਨਵੀਂ ਦਿੱਲੀ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸ਼੍ਰੀ ਬੀ.ਐਲ ਸੰਤੋਸ਼ ਜੀ ਨਾਲ ਮੁਲਾਕਾਤ ਕੀਤੀ।
ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਤੀ ।
ਉਹਨਾ ਦੱਸਿਆ ਕਿ ਮੀਟਿੰਗ ਵਿੱਚ ਲਖਵਿੰਦਰ ਕੌਰ ਗਰਚਾ ਨੇ ਪੰਜਾਬ ਨਾਲ ਸਬੰਧਤ ਸਾਰੇ ਅਹਿਮ ਮੁੱਦਿਆਂ , ਮਾਮਲਿਆਂ ਅਤੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਭਾਜਪਾ ਪੰਜਾਬ ਦੀ ਸਥਿਤੀ ਅਤੇ ਰਣਨੀਤੀ ਬਾਰੇ ਉਸਾਰੂ ਵਿਚਾਰ ਵਟਾਂਦਰਾ ਕੀਤਾ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਬੀਐਲ ਸੰਤੋਸ਼ ਨੇ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਉਹਨਾਂ ਦੱਸਿਆ ਕਿ ਇਹ ਮੀਟਿੰਗ ਬਹੁਤ ਅੱਛੇ ਮਹੋਲ ਵਿੱਚ ਹੋਈ ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਸਮੱਸਿਆਵਾਂ ਨੂੰ ਲੈਕੇ ਬਹੁਤ ਗੰਭੀਰ ਹੈ ਤੇ ਲਗਾਤਾਰ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਪ੍ਰੋਜੈਕਟ ਜੰਗੀ ਪੱਧਰ ਤੇ ਚੱਲ ਰਹੇ ਹਨ ,ਕੇਂਦਰ ਸਰਕਾਰ ਪੰਜਾਬ ਨੂੰ ਗਰਾਂਟਾ ਦੇਣ ਵਿੱਚ ਕੋਈ ਕਸਰ ਨਹੀਂ ਛੱਡੇਗੀ ।