ਚੰਡੀਗੜ੍ਹ, 23 ਅਕਤੂਬਰ 2023- ਪਰਮਜੀਤ ਸਿੰਘ ਭਿਓਰਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਦਰਅਸਲ, ਭਿਓਰਾ ਨੇ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਕੋਰਟ ਨੇ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ, ਭਿਓਰਾ ਬੇਅੰਤ ਸਿੰਘ ਕਤਲ ਕਾਂਡ ਦਾ ਮੁਲਜ਼ਮ ਹੈ। ਉਸਨੇ ਆਪਣੀ ਭਤੀਜੀ ਦੇ ਵਿਆਹ ਲਈ 6 ਘੰਟੇ ਦੀ ਪੈਰੋਲ ਮੰਗੀ ਸੀ, ਪਰ ਕੋਰਟ ਨੇ ਪੈਰੋਲ ਦੇਣ ਤੋਂ ਨਾਂਹ ਕਰ ਦਿੱਤੀ ਹੈ।