ਪਠਾਨਕੋਟ: 23 ਅਕਤੂਬਰ 2023 : ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿੱਚ ਕੰਮ ਲਈ ਆਉਣ ਵਾਲੇ ਨਾਗਰਿਕ 24 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਕੰਮ ਲਈ ਆਉਣ।
ਉਨ੍ਹਾਂ ਦੱਸਿਆ ਕਿ 24 ਅਕਤੂਬਰ ਤੋਂ ਇਲਾਵਾ ਹੋਰ ਦਿਨਾਂ ਵਿੱਚ ਸੇਵਾ ਕੇਂਦਰਾ ਦਾ ਸਮਾਂ ਪਹਿਲਾ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਰਹੇਗਾ।