ਚੰਡੀਗੜ੍ਹ, 23 ਅਕਤੂਬਰ 2023 : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਦੁਸਹਿਰੇ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ, ਰਾਜਪਾਲ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਦੁਸਹਿਰਾ ਮਨਾਉਣ ਦੀ ਪੁਰਾਣੀ ਪਰੰਪਰਾ ਹੈ ਜੋ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਸਾਨੂੰ ਇੱਕ ਸਿਹਤਮੰਦ ਅਤੇ ਸਦਭਾਵਨਾ ਭਰੇ ਸਮਾਜ ਦੀ ਸਿਰਜਣਾ ਲਈ ਆਦਰਸ਼ ਅਤੇ ਨੈਤਿਕ ਕਦਰਾਂ ਕੀਮਤਾਂ ਵਾਲੇ ਜੀਵਨ ਦਾ ਰਾਹ ਦਿਖਾਉਂਦਾ ਹੈ।
ਰਾਜਪਾਲ ਨੇ ਅੱਗੇ ਕਿਹਾ ਕਿ ਅੱਜ ਜਦੋਂ ਵਿਸ਼ਵ ਅਸਹਿਣਸ਼ੀਲਤਾ, ਨਫ਼ਰਤ ਅਤੇ ਹਿੰਸਾ ਦੀਆਂ ਬੁਰਾਈਆਂ ਨਾਲ ਵੰਡਿਆ ਹੋਇਆ ਹੈ, ਤਾਂ ਇਹ ਸਾਡੇ ਲਈ ਲਾਜ਼ਮੀ ਹੋ ਜਾਂਦਾ ਹੈ ਕਿ ਅਸੀਂ ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਤੇ ਅਮਨ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਈਏ।
ਉਨ੍ਹਾਂ ਨੇ ਕਾਮਨਾ ਕੀਤੀ ਕਿ ਇਸ ਸਾਲ ਦੁਸਹਿਰੇ ਦਾ ਤਿਉਹਾਰ ਲੋਕਾਂ ਵਿੱਚ ਏਕਤਾ ਅਤੇ ਸਦਭਾਵਨਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰੇ।