ਨਵੀਂ ਦਿੱਲੀ, 23 ਅਕਤੂਬਰ -ਵਾਘ ਬਕਰੀ ਚਾਹ ਦੇ ਨਿਰਦੇਸ਼ਕ ਅਤੇ ਮਾਲਕ ਪਰਾਗ ਦੇਸਾਈ ਦਾ ਅੱਜ ਦੇਹਾਂਤ ਹੋ ਗਿਆ। ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋ ਗਿਆ ਸੀ। ਗੁਜਰਾਤ ਦੀ ਮਸ਼ਹੂਰ ਵਾਘ ਬਕਰੀ ਚਾਹ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਮਾਲਕ ਪਰਾਗ ਦੇਸਾਈ 49 ਸਾਲ ਦੇ ਸਨ। ਉਨ੍ਹਾਂ ਨੂੰ ਬ੍ਰੇਨ ਹੈਮਰੇਜ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਹ ਕਈ ਦਿਨਾਂ ਤੋਂ ਵੈਂਟੀਲੇਟਰ ਤੇ ਸਨ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪਰਾਗ ਦੇਸਾਈ ਹਾਲ ਹੀ ਵਿੱਚ ਸਵੇਰ ਦੀ ਸੈਰ ਦੌਰਾਨ ਡਿੱਗ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋ ਗਿਆ ਅਤੇ ਫਿਰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪਰਿਵਾਰਕ ਸੂਤਰਾਂ ਅਨੁਸਾਰ ਪਰਾਗ ਇੱਕ ਹਫ਼ਤੇ ਤੋਂ ਹਸਪਤਾਲ ਵਿੱਚ ਦਾਖ਼ਲ ਸੀ।