ਨਵੀਂ ਦਿੱਲੀ, ਅਕਤੂਬਰ- ਕਾਨਪੁਰ ਦੇ ਸਰਕਾਰੀ ਹਸਪਤਾਲ ਵਿਚ ਖੂਨ ਚੜ੍ਹਾਉਣ ਕਾਰਨ 14 ਬੱਚਿਆਂ ਦੇ ਐਚਆਈਵੀ, ਏਡਜ਼ ਤੇ ਹੈਪੇਟਾਈਟਸ ਤੋਂ ਪੀੜਤ ਹੋਣ ਦੀ ਖਬਰ ਸਾਮ੍ਹਣੇ ਆਈ ਹੈ। ਇਸ ਬਾਰੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਲਾਗ ਵਾਲਾ ਖੂਨ ਚੜ੍ਹਾਉਣਾ ਸ਼ਰਮਨਾਕ ਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਹਨ ਪਰ ਕੀ ਉਨ੍ਹਾਂ ਨੇ ਕਦੇ ਆਪਣੀਆਂ ਭਾਜਪਾ ਸਰਕਾਰਾਂ ਲਈ ਜਵਾਬਦੇਹੀ ਤੈਅ ਕੀਤੀ ਹੈ। ਭਾਜਪਾ ਸਰਕਾਰ ਦੇ ਇਸ ਨਾ ਮੁਆਫ਼ੀਯੋਗ ਅਪਰਾਧ ਦੀ ਸਜ਼ਾ ਮਾਸੂਮ ਬੱਚਿਆਂ ਨੂੰ ਭੁਗਤਣੀ ਪੈ ਰਹੀ ਹੈ। 6 ਤੋਂ 16 ਸਾਲ ਦੀ ਉਮਰ ਦੇ ਬੱਚੇ ਉਨ੍ਹਾਂ 180 ਥੈਲੇਸੀਮਿਕ ਮਰੀਜ਼ਾਂ ਵਿੱਚੋਂ ਹਨ, ਜਿਨ੍ਹਾਂ ਨੂੰ ਖੂਨ ਚੜ੍ਹਾਇਆ ਗਿਆ ਸੀ।