• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਕਿਸੇ ਪ੍ਰਾਈਵੇਟ ਸਕੂਲ ’ਚ ਗਰੀਬ ਵਰਗਾਂ ਦੇ ਵਿਦਿਆਰਥੀਆਂ ਨੂੰ ਨਹੀਂ ਮਿਲਿਆ ਦਾਖਲਾ, ਪੰਜਾਬ ਆਰਟੀਈ ਰੂਲਜ਼ 2011 ਦੇ ਨਿਯਮ 7 (4) ਨੂੰ ਹਟਾਉਣ ਦੀ ਉਠੀ ਮੰਗ

Asli Punjabi by Asli Punjabi
October 26, 2023
in Punjab
0
ਪੰਜਾਬ ਦੇ ਕਿਸੇ ਪ੍ਰਾਈਵੇਟ ਸਕੂਲ ’ਚ ਗਰੀਬ ਵਰਗਾਂ ਦੇ ਵਿਦਿਆਰਥੀਆਂ ਨੂੰ ਨਹੀਂ ਮਿਲਿਆ ਦਾਖਲਾ, ਪੰਜਾਬ ਆਰਟੀਈ ਰੂਲਜ਼ 2011 ਦੇ ਨਿਯਮ 7 (4) ਨੂੰ ਹਟਾਉਣ ਦੀ ਉਠੀ ਮੰਗ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੋਹਾਲੀ, 26 ਅਕਤੂਬਰ, 2023:-ਆਰ ਟੀ ਈ ਐਕਟ 2009 ਵਿਚ ਪੰਜਾਬ ਦੇ ਨਿਯਮ 7(4) ਦੇ ਅਨੁਸਾਰ ਆਰ ਟੀ ਈ ਨਿਯਮ 2011 ਕਰਕੇ ਕਮਜ਼ੋਰ ਵਰਗਾਂ ਅਤੇ ਵਾਂਝੇ ਵਰਗਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚ ਮਿਆਰੀ ਸਿੱਖਿਆ ਲੈਣ ਤੋਂ ਵਾਂਝੇ ਰਹਿ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਮੋਹਾਲੀ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਓਕਾਂਰ ਨਾਥ ਡਿਪਟੀ ਅਡੀਸ਼ਨਲ ਕੈਗ, ਟੀ ਆਰ ਸਰੰਗਾਲ ਸੇਵਾ ਮੁਕਤ ਆਈਏਐਸ, ਫਤਿਹਜੰਗ ਸਿੰਘ ਸੇਵਾ ਮੁਕਤ ਜੁਆਇੰਟ ਡਾਇਰੈਕਟਰ ਪੰਜਾਬ, ਓ ਪੀ ਚੋਪੜਾ ਐਸ ਈ (ਸੇਵਾ ਮੁਕਤ) ਕ੍ਰਿਪਾਲ ਸਿੰਘ ਸੇਵਾ ਮੁਕਤ ਏ ਓ, ਜਸਵਿੰਦਰ ਸਿੰਘ, ਤਰਸੇਮ ਲਾਲ ਸੇਵਾਮੁਕਤ ਡੀ ਐਮ (ਐਨਆਈਸੀ) ਨੇ ਕੀਤਾ। ਉਨ੍ਹਾਂ ਬੋਲਦਿਆਂ ਕਿਹਾ ਕਿ ਬੱਚਿਆਂ ਦਾ ਮੁਫਤ ਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ (ਆਰ.ਟੀ.ਈ.) ਐਕਟ 2009 ਭਾਰਤੀ ਸੰਸਦ ਵੱਲੋਂ ਪਾਸ ਕਰਕੇ 1 ਅਪ੍ਰੈਲ 2010 ਤੋਂ ਲਾਗੂ ਕੀਤਾ ਗਿਆ। ਇਸ ਐਕਟ ਦੀ ਧਾਰਾ 12 (1) (ਸੀ) ਅਨੁਸਾਰ ਸਰਕਾਰ ਤੋਂ ਗ੍ਰਾਂਟ ਪ੍ਰਾਪਤ ਨਾ ਕਰਨ ਵਾਲੇ ਗੈਰ ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਨੂੰ ਕਮਜ਼ੋਰ ਵਰਗਾਂ ਦੇ ਵਾਂਝੇ ਸਮੂਹਾਂ ਦੇ ਘੱਟੋ ਘੱਟ 25 ਫੀਸਦੀ ਬੱਚਿਆਂ ਨੂੰ ਦਾਖਲਾ ਦੇਣਾ ਜ਼ਰੂਰੀ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਆਰ ਟੀ ਈ ਨਿਯਮ, 2011 ਦੇ ਨਿਯਮ 7 (4) ਅਨੁਸਾਰ ਕਮਜ਼ੋਰ ਵਰਗਾਂ ਅਤੇ ਵਾਂਝੇ ਵਰਗਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਜ਼ਰੂਰੀ ਹੈ। ਜੇਕਰ ਉਹ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਿੱਚ ਅਸਫਲ ਰਹਿੰਦੇ ਹਨ ਤਾਂ ਉਹ 25 ਫੀਸਦੀ ਸੀਟਾਂ ਦਾ ਲਾਭ ਲੈਣ ਲਈ ਸਬੰਧਤ ਪੰਜਾਬ ਸਰਕਾਰੀ ਸਕੂਲ ਤੋਂ ਐਨਓਸੀ ਪ੍ਰਾਪਤ ਕਰਕੇ ਪ੍ਰਾਈਵੇਟ ਗੈਰ ਸਹਾਇਤਾਂ ਪ੍ਰਾਪਤ ਸਕੂਲਾਂ ਵਿੱਚ ਦਾਖਲਾ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਆਰ ਟੀ ਈ ਐਕਟ 2009 ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਇਕ ਵੀ ਵਿਦਿਆਰਥੀ ਨੂੰ ਐਨ ਓ ਸੀ ਨਹੀਂ ਦਿੱਤੀ ਗਈ, ਜੋ ਕਿ ਪ੍ਰਾਈਵੇਟ ਸਕੂਲ ਵਿੱਚ ਸਿੱਖਿਆ ਲੈ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਮਜ਼ੋਰ ਵਰਗ ਦੇ ਵਿਦਿਆਰਥੀ ਮਿਆਰੀ ਸਿੱਖਿਆਂ ਤੋਂ ਵਾਂਝੇ ਰਹਿ ਰਹੇ ਹਨ ਅਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਆ ਰਹੇ ਹਨ ਕਿ ਪੰਜਾਬ ਆਰ ਟੀ ਈ ਰੂਲਜ਼, 2011 ਦੇ ਗੈਰ ਸੰਵਿਧਾਨਕ ਨਿਯਮ 7(4) ਨੂੰ ਵਾਪਸ ਲਿਆ ਜਾਵੇ, ਪ੍ਰੰਤੂ ਅਜੇ ਤੱਕ ਕਿਸੇ ਵੀ ਸਰਕਾਰ ਨੇ ਇਹ ਕਰਨ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਅਜਿਹੀ ਧਾਰਾ ਨਹੀਂ ਹਟਾਈ ਜਾਂਦੀ ਜਿਸ ਕਾਰਨ ਪੰਜਾਬ ਦੇ ਕਮਜ਼ੋਰ ਵਰਗ ਦੇ ਬੱਚੇ ਮਿਆਰੀ ਸਿੱਖਿਆ ਤੋਂ ਵਾਂਝੇ ਰਹੇ ਰਹੇ ਹਨ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਵਿੱਢਿਆ ਜਾਵੇਗਾ।

Previous Post

ਅਕਾਲੀ ਆਗੂ ਬੰਟੀ ਰੋਮਾਣਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਫੇਕ ਵੀਡੀਉ ਸ਼ੇਅਰ ਕਰਨ ਦਾ ਦੋਸ਼

Next Post

Punjab Police ਦੇ ਅਫਸਰ ਨੂੰ ਮਿਲੀ ਤਰੱਕੀ -ਮਿਲਿਆ ਡੀ ਜੀ ਪੀ ਰੈਂਕ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
Punjab Police ਦੇ ਅਫਸਰ ਨੂੰ ਮਿਲੀ ਤਰੱਕੀ -ਮਿਲਿਆ ਡੀ ਜੀ ਪੀ ਰੈਂਕ

Punjab Police ਦੇ ਅਫਸਰ ਨੂੰ ਮਿਲੀ ਤਰੱਕੀ -ਮਿਲਿਆ ਡੀ ਜੀ ਪੀ ਰੈਂਕ

Recommended

ਵਾਹਿਗੁਰੂ ਜੀ ਨੇ ਪੀ.ਐਮ ਮੋਦੀ ਤੋਂ ਲਈ ਸੇਵਾ’ – ਪੜ੍ਹੋ ਅਮਿਤ ਸ਼ਾਹ ਨੇ ਕਿਉਂ ਕਿਹਾ?

ਵਾਹਿਗੁਰੂ ਜੀ ਨੇ ਪੀ.ਐਮ ਮੋਦੀ ਤੋਂ ਲਈ ਸੇਵਾ’ – ਪੜ੍ਹੋ ਅਮਿਤ ਸ਼ਾਹ ਨੇ ਕਿਉਂ ਕਿਹਾ?

September 10, 2020
ਪੁਰੀ ਜਗਨਨਾਥ ਮੰਦਿਰ ਦੇ ਚਾਰੇ ਦਰਵਾਜ਼ੇ ਖੋਲ੍ਹ, ਮੁੱਖ ਮੰਤਰੀ ਮਾਂਝੀ ਤੇ ਮੰਤਰੀਆਂ ਨੇ ਮੱਥਾ ਟੇਕਿਆ

ਪੁਰੀ ਜਗਨਨਾਥ ਮੰਦਿਰ ਦੇ ਚਾਰੇ ਦਰਵਾਜ਼ੇ ਖੋਲ੍ਹ, ਮੁੱਖ ਮੰਤਰੀ ਮਾਂਝੀ ਤੇ ਮੰਤਰੀਆਂ ਨੇ ਮੱਥਾ ਟੇਕਿਆ

June 13, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In