ਨਵੀਂ ਦਿੱਲੀ, 27 ਅਕਤੂਬਰ 2023- ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਕਥਿਤ ਰਾਸ਼ਨ ਵੰਡ ਘੁਟਾਲੇ ਮਾਮਲੇ ਵਿੱਚ ਪੱਛਮੀ ਬੰਗਾਲ ਦੇ ਮੰਤਰੀ ਜਯੋਤੀਪ੍ਰਿਯਾ ਮਲਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ 15 ਘੰਟੇ ਦੀ ਛਾਪੇਮਾਰੀ ਅਤੇ ਤਲਾਸ਼ੀ ਤੋਂ ਬਾਅਦ ਮਲਿਕ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਮਲਿਕ ਨੂੰ ਕੋਲਕਾਤਾ ਸਥਿਤ ਈਡੀ ਦਫ਼ਤਰ ਲਿਜਾਇਆ ਜਾ ਰਿਹਾ ਸੀ ਤਾਂ ਉਸਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਸਿਆਸੀ ਸਾਜ਼ਿਸ਼ ਦਾ ਸ਼ਿਕਾਰ ਹੋਇਆ ਹੈ।