ਗੁਰਦਾਸਪੁਰ : ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਨੇੜੇ ਹਾਈਵੋਲਟੇਜ ਤਾਰਾਂ ਦੀ ਚਪੇਟ ਵਿੱਚ ਆਉਣ ਨਾਲ ਇੱਕ ਲੜਕੀ ਬੂਰੀ ਤਰਾ ਝੁਲਸ ਗਈ ਜਿਸ ਨੂੰ ਆਸ ਪਾਸ ਦੇ ਲੋਕਾਂ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ। ਮੌਕੇ ਤੇ ਮੌਜੂਦ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਅਚਾਨਕ ਬਿਜਲੀ ਦੀ ਤਾਰਾਂ ਤੋਂ ਕਾਫੀ ਤੇਜ਼ ਅੱਗ ਨਿਕਲੀ ਜਦੋਂ ਅਸੀਂ ਦੇਖਿਆ ਤਾਂ ਇੱਕ ਲੜਕੀ ਬਿਜਲੀ ਦੇ ਖੰਬੇ ਉੱਪਰ ਚੜੀ ਹੋਈ ਸੀ ਜਿਸ ਨੂੰ ਆਸ ਪਾਸ ਦੇ ਲੋਕਾਂ ਨੇ ਖੰਬੇ ਤੋਂ ਥੱਲੇ ਉਤਾਰਿਆ ਅਤੇ ਪੁਲਿਸ ਨੂੰ ਵੀ ਮੌਕੇ ਤੇ ਹੀ ਸੂਚਿਤ ਕਰ ਦਿੱਤਾ ਗਿਆ ।ਜਿਸ ਨੂੰ ਕਿ ਬੀਐਸਐਫ ਤੇ ਜਵਾਨਾਂ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ ਗਿਆ ਜਿੱਥੇ ਪੀੜੀਤਾ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਲੜਕੀ 50% ਜਲ ਚੁੱਕੀ ਹੈ। ਜਿਸ ਦੀ ਹਾਲਤ ਗੰਭੀਰ ਹੈ ਅਤੇ ਉਸਦਾ ਇਲਾਜ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਹੈ। ਲੜਕੀ ਮੰਦ ਬੁੱਧੀ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਡਾਕਟਰ ਰਾਜ ਮਸੀਹ ਨੇ ਦੱਸਿਆ ਕਿ ਸਾਡੇ ਕੋਲੋਂ ਇੱਕ ਲੇਡੀ ਮਰੀਜ਼ ਆਇਆ ਹੈ ਜੋ ਕਿ ਸੜ ਚੁੱਕਿਆ ਹੈ ।ਉਹਨਾਂ ਨੇ ਦੱਸਿਆ ਕਿ ਇਸ ਮਰੀਜ਼ ਨੂੰ ਬੀਐਸਐਫ ਦੇ ਜਵਾਨ ਲਿਆਏ ਹਨ ਜੋ ਕਿ ਦੇਖਣ ਵਿੱਚ ਪ੍ਰਵਾਸੀ ਲੱਗ ਰਹੀ ਹੈ। ਉਹਨਾਂ ਨੇ ਕਿਹਾ ਕਿ ਇਸ ਦੀ ਦਿਮਾਗੀ ਹਾਲਤ ਵੀ ਸਹੀ ਨਹੀਂ ਲੱਗ ਰਹੀ। ਉਹਨਾਂ ਨੇ ਦੱਸਿਆ ਕਿ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਜਿਨਾਂ ਨੇ ਇਸ ਲੜਕੀ ਨੂੰ ਸਿਵਿਲ ਹਸਪਤਾਲ ਵਿਖੇ ਲਿਆਂਦਾ ਹੈ ਅਤੇ ਉਹਨਾਂ ਦੇ ਕਹਿਣ ਮੁਤਾਬਕ ਇਹ ਲੜਕੀ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿੱਚ ਆ ਗਈ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਲਿਆਂਦਾ ਗਿਆ ਡਾਕਟਰ ਨੇ ਕਿਹਾ ਕਿ ਲੜਕੀ 50% ਸੜ ਚੁੱਕੀ ਹੈ। ਜਿਸਦਾ ਇਲਾਜ ਚੱਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਝਾ ਫਾਊਂਡੇਸ਼ਨ ਦੇ ਮੈਂਬਰ ਗਗਨਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਸੋਸ਼ਲ ਮੀਡੀਆ ਜਰੀਏ ਪਤਾ ਲੱਗਿਆ ਸੀ ਕਿ ਇੱਕ ਲੜਕੀ ਹਾਈ ਵੋਲਟੇ ਤਾਰਾਂ ਦੀ ਚਪੇਟ ਵਿੱਚ ਆਉਣ ਕਰਕੇ ਬੁਰੀ ਤਰਾ ਝੁਲਸ ਗਈ ਹੈ ਜਿਸ ਤੋਂ ਬਾਅਦ ਅਸੀਂ ਸਿਵਲ ਹਸਪਤਾਲ ਵਿੱਚ ਆਏ ਹਾਂ ਅਤੇ ਡਾਕਟਰ ਨਾਲ ਗੱਲਬਾਤ ਕੀਤੀ ਹੈ ਅਤੇ ਇਸ ਲੜਕੀ ਦੇ ਇਲਾਜ ਦਾ ਪੂਰਾ ਖਰਚਾ ਚੁੱਕਿਆ ਹੈ ਜਿੱਥੇ ਕਿ ਡਾਕਟਰ ਨੇ ਦੱਸਿਆ ਹੈ ਕਿ ਲੜਕੀ ਦੀ ਹਾਲਤ ਗੰਭੀਰ ਹੈ ਅਤੇ ਇਹ 50% ਸੜ ਚੁੱਕੀ ਇਸਦਾ ਇਲਾਜ ਚੱਲ ਰਿਹਾ ਹੈ ਉਹਨਾਂ ਨੇ ਕਿਹਾ ਕਿ ਅਸੀਂ ਇਸ ਦੇ ਇਲਾਜ ਦੀ ਪੂਰੀ ਜਿੰਮੇਵਾਰੀ ਚੁੱਕੀ ਹੈ ਅਤੇ ਇਸ ਨੂੰ ਜੇ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਸਦਾ ਧਿਆਨ ਰੱਖਿਆ ਜਾਵੇਗਾ।