ਬਠਿੰਡਾ, 2ਨਵੰਬਰ 2023: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਬਠਿੰਡਾ ਵਿਕਾਸ ਅਥਾਰਟੀ ਦੇ ਰਿਕਾਰਡ ’ਚ ਕਥਿਤ ਤੌਰ ਤੇ ਭੰਨਤੋੜ ਕਰਨ ਸਬੰਧੀ ਨਾਮਜ਼ਦ ਬੀਡੀਏ ਦੇ ਤੱਤਕਾਲੀ ਪ੍ਰਸ਼ਾਸਕ, ਅਤੇ ਪੀਸੀਐਸ ਅਫਸਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਿਰਮ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਸ਼ੇਰਗਿੱਲ ਨੂੰ ਵਿਜੀਲੈਂਸ ਤਫਤੀਸ਼ ਵਿੱਚ ਸ਼ਾਮਲ ਹੋਣ ਅਤੇ ਜਾਂਚ ਅਧਿਕਾਰੀਆਂ ਨੂੰ ਪੜਤਾਲ ਦੌਰਾਨ ਸਹਿਯੋਗ ਦੇਣ ਲਈ ਕਿਹਾ ਹੈ। ਮਨਪ੍ਰੀਤ ਬਾਦਲ ਅਤੇ ਸ਼ੇਰਗਿੱਲ ਵੱਲੋਂ ਰਾਹਤ ਹਾਸਲ ਕਰਨ ਨੂੰ ਵਿਜੀਲੈਂਸ ਜਾਂਚ ਲਈ ਝਟਕਾ ਮੰਨਿਆ ਜਾ ਰਿਹਾ ਹੈ ਜੋ ਵਰੰਟ ਜਾਰੀ ਕਰਵਾਉਣ ਦੇ ਬਾਵਜੂਦ ਵੀ ਦੋਵਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਸੀ।,