ਮਾਨਸਾ, 02 ਨਵੰਬਰ 2023- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ (96— ਮਾਨਸਾ, 97-ਸਰਦੂਲਗੜ੍ਹ , 98-ਬੁਢਲਾਡਾ (ਅ:ਜ) ਵਿਖੇ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਅਤੇ 09 ਦਸੰਬਰ 2023 ਤੱਕ ਕੀਤਾ ਜਾਣਾ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੋਰਾਨ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾਂ ਵੱਲੋਂ 04 ਨਵੰਬਰ 2023 ( ਦਿਨ ਸ਼ਨੀਵਾਰ ) , 05 ਨਵੰਬਰ 2023 ( ਦਿਨ ਐਤਵਾਰ ), 02 ਦਸੰਬਰ 2023 ( ਦਿਨ ਸ਼ਨੀਵਾਰ ) ਅਤੇ 03 ਦਸੰਬਰ 2023 ( ਦਿਨ ਐਤਵਾਰ ) ਨੂੰ 4 ਦਿਨ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਪਣੇ— ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ। ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰਕੇ ਬਤੌਰ ਵੋਟਰ ਰਜਿਸਟਰਡ ਹੋ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਨਵੀਂਆਂ ਹਦਾਇਤਾਂ ਅਨੁਸਾਰ ਹੁਣ ਸਾਲ 2024 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀਆ ਯੋਗਤਾ ਮਿਤੀ 01 ਜਨਵਰੀ 2024 , 01 ਅਪ੍ਰੈਲ 2024, 01 ਜੁਲਾਈ 2024, ਅਤੇ 01 ਅਕਤੂਬਰ 2024 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ ( ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2024 ਨੂੰ 18 ਸਾਲ ਪੂਰੀ ਨਹੀਂ ਹੁੰਦੀ, ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ ) ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਣਵਾਉਣ ਲਈ ਪਹਿਲਾਂ ਹੀ ਫ਼ਾਰਮ ਨੰਬਰ 6 ਭਰਕੇ ਦੇ ਸਕਣਗੇ। ਮਿਤੀ 01 ਜਨਵਰੀ 2024 ਦੇ ਆਧਾਰ ’ਤੇ 18 ਸਾਲ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾ ਵੱਲੋਂ ਨਾਲ ਦੀ ਨਾਲ ਕਰ ਦਿੱਤਾ ਜਾਵੇਗਾ ਅਤੇ ਸਾਲ ਦੀਆਂ ਅਗਲੀਆ ਤਿੰਨ ਤਿਮਾਹੀਆ ਦੋਰਾਨ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਯੋਗਤਾ ਮਿਤੀ ਦੇ ਪਹਿਲੇ ਮਹੀਨੇ ਦੌਰਾਨ ਕੀਤਾ ਜਾਵੇਗਾ।