ਮਾਨਸਾ, 03 ਨਵੰਬਰ 2023 :-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀਆਂ ਸਹਿਕਾਰੀ ਸਭਾਵਾਂ ਪਾਸ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਲਈ 435 ਸੰਦ ਮੌਜੂਦ ਹਨ, ਜਿੰਨ੍ਹਾਂ ਵਿਚੋ 159 ਹੈਪੀ ਸੀਡਰ, 5 ਪੈਡੀ ਸਟਰਾਅ ਚੋਪਰ, 16 ਪੈਡੀ ਮਲਚਰ, 37 ਆਰ.ਐਮ.ਬੀ. ਹਾਈਡਰੋਲਿਕਪਲੋ, 2 ਰੋਟਰੀ ਸਲੇਸ਼ਰ, 83 ਰੋਟਾਵੇਟਰ, 100 ਜੀਰੋ ਟਿਲ ਡਰਿਲ, 33 ਸੁਪਰ ਸੀਡਰ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨ ਸਹਿਕਾਰੀ ਸਭਾਵਾਂ ਦੀ ਸਹਾਇਤਾ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ ਸਹਿਕਾਰੀ ਸਭਾਵਾਂ ਰਾਹੀਂ 17 ਜੀਰੋ ਡਰਿਲ, 3 ਮਲਚਰ, 6 ਸਮਰਟ ਸੀਡਰ, 2 ਆਰ.ਐਮ.ਬੀ. ਪਲੋ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ 20 ਸਹਿਕਾਰੀ ਸਭਾਵਾਂ ਵਿੱਚ ਨਵੇਂ ਸਰਫੇਸ ਸੀਡਰ ਪਹੁੰਚ ਗਏ ਹਨ। ਸਰਫੇਸ ਸੀਡਰ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਟਰਾਇਲ ਕਰਵਾਏ ਜਾ ਰਹੇ ਹਨ ਤਾਂ ਜ਼ੋ ਵੱਧ ਤੋਂ ਵੱਧ ਮੈਂਬਰ ਇਸ ਮਸ਼ੀਨਰੀ ਦੀ ਵਰਤੋਂ ਕਰ ਸਕਣ। ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਸਬੰਧੀ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀ.ਆਰ.ਐਮ. ਸੰਦ ਛੋਟੇ ਅਤੇ ਸੀਮਾਂਤ ਕਿਸਾਨ ਮੈਂਬਰਾਂ ਨੂੰ ਮੁਫ਼ਤ ਦਿੱਤੇ ਜਾ ਰਹੇ ਹਨ। ਸੋ ਕਿਸਾਨ ਭਰਾ ਇੰਨ੍ਹਾਂ ਸੰਦਾਂ ਦੀ ਵਰਤੋਂ ਕਰਕੇ ਆਪਣੇ ਖੇਤ ਵਿੱਚੋਂ ਪਰਾਲੀ ਦੀ ਸਮੱਸਿਆ ਦਾ ਹੱਲ ਕਰ ਸਕਦੇ ਹਨ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ—ਸੁਥਰਾ ਰੱਖਣ ਵਿਚ ਆਪਣਾ ਵੱਡਮੁਲਾ ਯੋਗਦਾਨ ਪਾ ਸਕਦੇ ਹਨ।