ਚੰਡੀਗੜ੍ਹ, 6 ਨਵੰਬਰ 2023- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਸੀਐਮ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਅੱਜ ਕੈਬਨਿਟ ਮੀਟਿੰਗ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜੂਰੀ ਦਿੱਤੀ। ਹੁਣ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਤੇ ਬੱਸਾਂ ਸ਼ੁਰੂ ਕਰੇਗੀ। ਪੰਜਾਬ ਕੈਬਨਿਟ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ। ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ ਵੀ ਦੂਰ ਹੋਵੇਗੀ।