ਨਵੀਂ ਦਿੱਲੀ, 6 ਨਵੰਬਰ – ਦਿੱਲੀ ਹਾਈ ਕੋਰਟ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਜਾਰੀ ਸੰਮਨਾਂ ਤੇ ਰੋਕ ਲਗਾ ਦਿੱਤੀ ਹੈ। ਸੁਨੀਤਾ ਕੇਜਰੀਵਾਲ ਨੂੰ ਦੋ ਵੋਟਰ ਆਈਡੀ ਕਾਰਡ ਰੱਖਣ ਦੇ ਇਲਜਾਮ ਹੇਠ ਟਰਾਇਲ ਕੋਰਟ ਨੇ ਸੰਮਨ ਜਾਰੀ ਕੀਤਾ ਸੀ, ਜਿਸ ਤੇ ਦਿੱਲੀ ਹਾਈ ਕੋਰਟ ਨੇ ਰੋਕ ਲੱਗਾ ਦਿੱਤੀ ਹੈ।
ਇਹ ਮਾਮਲਾ ਭਾਜਪਾ ਨੇਤਾ ਹਰੀਸ਼ ਖੁਰਾਨਾ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਸੀ ਜਿਸਤੇ ਸੁਨੀਤਾ ਕੇਜਰੀਵਾਲ ਨੂੰ ਬੀਤੀ 28 ਅਗਸਤ 2023 ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਹਰੀਸ਼ ਖੁਰਾਣਾ ਨੇ 2019 ਵਿੱਚ ਦਾਇਰ ਕੀਤਾ ਸੀ। ਦਿੱਲੀ ਦੀ ਤੀਸ ਹਜ਼ਾਰੀ ਜ਼ਿਲ੍ਹਾ ਅਦਾਲਤ ਨੇ ਹਰੀਸ਼ ਖੁਰਾਣਾ ਦੀ ਸ਼ਿਕਾਇਤ ਤੇ ਸੁਣਵਾਈ ਦੌਰਾਨ ਸੁਨੀਤਾ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਸੀ। ਜਸਟਿਸ ਅਮਿਤ ਬੰਸਲ ਨੇ ਹੁਕਮ ਪਾਸ ਕਰਦਿਆਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ (1 ਫਰਵਰੀ 2024 ਤਕ) ਟਰਾਇਲ ਕੋਰਟ ਦੇ ਹੁਕਮ ਤੇ ਰੋਕ ਲਾਗੂ ਰਹੇਗੀ।
ਇੱਥੇ ਜ਼ਿਕਰਯੋਗ ਹੈ ਕਿ ਭਾਜਪਾ ਆਗੂ ਖੁਰਾਣਾ ਨੇ 2019 ਵਿਚ ਸੁਨੀਤਾ ਕੇਜਰੀਵਾਲ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਦਿੱਲੀ ਦੇ ਸਾਹਿਬਾਬਾਦ ਅਤੇ ਚਾਂਦਨੀ ਚੌਕ ਦੀ ਵੋਟਰ ਸੂਚੀ ਵਿਚ ਵੋਟਰ ਵਜੋਂ ਰਜਿਸਟਰਡ ਹੈ।