• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਭਾਈ ਰਾਜੋਆਣਾ ਨੇ ਮੁੜ ਲਿਖੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ, ਪੜ੍ਹੋ ਪੂਰਾ ਵੇਰਵਾ

Asli Punjabi by Asli Punjabi
November 7, 2023
in Top Stories
0
ਭਾਈ ਰਾਜੋਆਣਾ ਨੇ ਮੁੜ ਲਿਖੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ, ਪੜ੍ਹੋ ਪੂਰਾ ਵੇਰਵਾ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 7 ਨਵੰਬਰ 2023- ਪਟਿਆਲਾ ਜੇਲ੍ਹ ਦੇ ਅੰਦਰ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਗਈ ਹੈ। ਰਾਜੋਆਣਾ ਨੇ ਚਿੱਠੀ ਵਿਚ ਲਿਖਿਆ ਕਿ, ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਮੈਨੂੰ ਬਹੁਤ ਹੀ ਅਫ਼ਸੋਸ ਨਾਲ ਇਹ ਲਿਖਣਾ ਪੈ ਰਿਹਾ ਹੈ ਕਿ ਮੈਨੂੰ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਵੇਗਾ। 28 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਅਤੇ ਪਿਛਲੇ 17 ਸਾਲਾਂ ਤੋਂ ਫਾਂਸੀ ਚੱਕੀ ਵਿੱਚ ਬੈਠੇ ਕਿਸੇ ਵਿਅਕਤੀ ਨੂੰ ਅਗਰ ਆਪਣੀ ਅਪੀਲ ਵਾਪਸ ਕਰਵਾਉਣ ਲਈ ਭੁੱਖ ਹੜਤਾਲ ਕਰਨੀ ਪਵੇ ਤਾਂ ਇਹ ਹੋਰ ਵੀ ਅਫ਼ਸੋਸਨਾਕ ਹੋਵੇਗਾ। ਇਹ ਸਾਰੀ ਜਿੰਮੇਵਾਰੀ ਤੁਹਾਡੀ ਹੋਵੇਗੀ। ਤੁਸੀਂ ਚੁੱਪ ਬੈਠ ਕੇ ਆਪਣੇ ਬਣਦੇ ਫਰਜ਼ਾਂ ਤੋਂ ਨਾ ਭੱਜਣਾ, ਸਗੋਂ ਇਸ ਮੁੱਦੇ ਤੇ ਕਾਰਵਾਈ ਕਰਕੇ ਆਪਣੇ ਬਣਦੇ ਪੰਥਕ ਫਰਜ਼ ਅਦਾ ਕਰਨਾ। ਹੇਠਾਂ ਪੜ੍ਹੋ ਪੂਰੀ ਚਿੱਠੀ ਦਾ ਵੇਰਵਾ

ੴ
ਸਤਿਕਾਰਯੋਗ,
ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਜੀ,
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫ਼ਤਹਿ ॥
ਸਿੰਘ ਸਾਹਿਬ ਜੀ,
ਸੱਭ ਤੋਂ ਪਹਿਲਾਂ ਮੈਂ ਸਰਬੱਤ ਦੇ ਭਲੇ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ। ਸਿੰਘ ਸਾਹਿਬ ਜੀ, 1984 ਦੇ ਵਿੱਚ ਮੈਂ ਗਿਆਰਵੀਂ ਵਿੱਚ ਪੜ੍ਹਦਾ ਸੀ। ਉਸ ਸਮੇਂ ਦਿੱਲੀ ਦੇ ਤਖ਼ਤ ਤੇ ਬੈਠੇ ਕਾਂਗਰਸੀ ਹੁਕਮਰਾਨਾਂ ਵਲੋਂ ਟੈਕਾਂ ਅਤੇ ਤੋਪਾਂ ਨਾਲ ਢਹਿ ਢੇਰੀ ਕੀਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਅੱਗੇ ਖੜ੍ਹ ਕੇ ਮੈਂ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਗੇ ਇਹ ਅਰਦਾਸ ਕੀਤੀ ਸੀ ਕਿ ਹੇ ਗੁਰੂ ਸਾਹਿਬ ਜੀ, ਜਿਹੜੇ ਹੁਕਮਰਾਨਾਂ ਨੇ ਤੁਹਾਡੇ ਇਸ ਮਹਾਨ ਤਖ਼ਤ ਸਾਹਿਬ ਜੀ ਦਾ ਇਹ ਹਾਲ ਕੀਤਾ ਹੈ, ਮੈਂ ਉਨ੍ਹਾਂ ਤੋਂ ਬਦਲਾ ਲੈਣਾ ਚਾਹੁੰਦਾ ਹਾਂ, ਤੁਸੀਂ ਆਪ ਹੀ ਕਿਰਪਾ ਕਰਨਾ,ਬਣਤ ਬਣਾਉਣਾ। ਫਿਰ 11 ਸਾਲਾਂ ਬਾਅਦ ਗੁਰੂ ਸਾਹਿਬ ਜੀ ਨੇ ਆਪ ਹੀ ਆਪਣੀ ਸੇਵਾ ਲੈ ਲਈ। ਹਿੰਦੋਸਤਾਨ ਦੀਆਂ ਅਦਾਲਤਾਂ ਨੇ ਜਦੋਂ ਮੈਨੂੰ ਮੌਤ ਦੀ ਸਜ਼ਾ ਸੁਣਾਈ ਤਾਂ ਉਸ ਸਮੇਂ ਮੈਂ ਆਪਣਾ ਸਾਰਾ ਸੰਘਰਸ਼ ਅਤੇ ਅਦਾਲਤਾਂ ਵਿੱਚ ਦਿੱਤੇ ਬਿਆਨ ਛੇਵੇਂ ਪਾਤਸ਼ਾਹ ਦੇ ਚਰਨਾਂ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਕਰ ਦਿੱਤੇ।
ਸਿੰਘ ਸਾਹਿਬ ਜੀ, ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਤੇ ਮੇਰੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਅਪੀਲ ਨੂੰ 12 ਸਾਲ ਹੋ ਗਏ ਹਨ। ਇਸ ਅਪੀਲ ਤੇ ਫੈਸਲਾ ਲੈਣ ਲਈ ਮੈਂ ਭੁੱਖ ਹੜਤਾਲਾਂ ਕੀਤੀਆਂ, ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਪਾਈ, ਫਿਰ ਵੀ ਇਸ ਅਪੀਲ ਤੇ ਕੋਈ ਫੈਸਲਾ ਨਹੀਂ ਹੋ ਸਕਿਆ। ਮੇਰੇ ਕੇਸ ਦਾ ਫ਼ੈਸਲਾ ਰਾਜਨੀਤੀ ਦੀਆਂ ਘੁੰਮਣਘੇਰੀਆਂ, ਧੋਖੇਬਾਜੀਆਂ, ਸਾਜਿਸ਼ਾਂ , ਮੌਕਾਪ੍ਰਸਤੀਆਂ ਅਤੇ ਚਾਲਬਾਜ਼ੀਆਂ ਦਾ ਸ਼ਿਕਾਰ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸਾਡੀਆਂ ਹੋਰ ਧਾਰਮਿਕ ਸ਼ੰਸਥਾਵਾਂ ਦੇ ਪ੍ਮੁੱਖ ਆਗੂ “ਸ਼੍ਰੀ ਅਕਾਲ ਤਖ਼ਤ ਸਾਹਿਬ ਜੀ, ਜੀ ਦੇ ਆਦੇਸ਼ ਤੇ ਪਾਈ ਇਸ ਅਪੀਲ ਤੇ 12 ਸਾਲਾਂ ਬਾਅਦ ਵੀ ਕੋਈ ਫੈਸਲਾ ਨਹੀਂ ਕਰਵਾ ਸਕੇ। ਕਹਿੰਦੇ ਹਨ ਕਿ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ। ਵੱਡੀਆਂ-ਵੱਡੀਆਂ ਗੱਡੀਆਂ ਵਿੱਚ ਹੂਟਰ ਮਾਰਦੇ ਫਿਰਦੇ, ਆਪਣੇ ਆਪ ਨੂੰ ਬਹੁਤ ਹੀ ਵੱਡੇ ਧਾਰਮਿਕ ਅਤੇ ਪੰਥਕ ਆਗੂ ਹੋਣ ਦੀ ਫੀਲਿੰਗ ਲੈਣ ਵਾਲੇ, ਸਾਡੇ ਇਨ੍ਹਾਂ ਆਗੂਆਂ ਦੀ, ਇਨ੍ਹਾਂ ਵੱਲੋਂ ਕਹੀ ਹੋਈ ਕਿਸੇ ਗੱਲ ਦੀ ਅਤੇ ਇਨ੍ਹਾਂ ਵੱਲੋਂ ਕੀਤੀ ਗਈ ਕਿਸੇ ਮੰਗ ਦੀ ਦਿੱਲੀ ਦੇ ਹੁਕਮਰਾਨਾਂ ਦੀ ਨਜ਼ਰ ਵਿੱਚ ਰੂੜੀ ਜਿੰਨੀ ਵੀ ਅਹਿਮੀਅਤ ਨਹੀਂ ਹੈ।
ਸਿੰਘ ਸਾਹਿਬ ਜੀ, ਗੁਰੂ ਸਾਹਿਬਾਨ ਜੀ ਵੱਲੋਂ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਕੋਸ਼ਿਸ਼ ਕਰਨ ਵਾਲਾ ਮੈਂ ਇੱਕ ਆਮ ਸਿੱਖ ਹਾਂ। ਰਾਜਨੀਤੀ ਦੀਆਂ ਚਾਲਬਾਜ਼ੀਆਂ, ਧੋਖੇਬਾਜੀਆਂ, ਮੌਕਾਪ੍ਰਸਤੀਆਂ ,ਸਾਜਿਸ਼ਾਂ ਮੇਰੇ ਜੀਵਨ ਦਾ ਹਿੱਸਾ ਨਹੀਂ ਹਨ। ਮੈਂ ਤਾਂ ” ਹਾਂ ਜਾਂ ਨਾਂਹ” ਵਿੱਚ ਵਿਸ਼ਵਾਸ ਰੱਖਦਾ ਹਾਂ। ਮੈਂ ਰਾਜਨੀਤੀ ਦੀਆਂ ਇਨ੍ਹਾਂ ਸਾਜਿਸ਼ਾਂ, ਧੋਖੇਬਾਜੀਆਂ, ਚਾਲਬਾਜ਼ੀਆਂ, ਮੌਕਾਪ੍ਰਸਤੀਆਂ ਤੋਂ ਮੁਕਤੀ ਚਾਹੁੰਦਾ ਹਾਂ। ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਮੈਨੂੰ ਬਹੁਤ ਹੀ ਅਫ਼ਸੋਸ ਨਾਲ ਇਹ ਲਿਖਣਾ ਪੈ ਰਿਹਾ ਹੈ ਕਿ ਮੈਨੂੰ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਵੇਗਾ। 28 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਅਤੇ ਪਿਛਲੇ 17 ਸਾਲਾਂ ਤੋਂ ਫਾਂਸੀ ਚੱਕੀ ਵਿੱਚ ਬੈਠੇ ਕਿਸੇ ਵਿਅਕਤੀ ਨੂੰ ਅਗਰ ਆਪਣੀ ਅਪੀਲ ਵਾਪਸ ਕਰਵਾਉਣ ਲਈ ਭੁੱਖ ਹੜਤਾਲ ਕਰਨੀ ਪਵੇ ਤਾਂ ਇਹ ਹੋਰ ਵੀ ਅਫ਼ਸੋਸਨਾਕ ਹੋਵੇਗਾ। ਇਹ ਸਾਰੀ ਜਿੰਮੇਵਾਰੀ ਤੁਹਾਡੀ ਹੋਵੇਗੀ। ਤੁਸੀਂ ਚੁੱਪ ਬੈਠ ਕੇ ਆਪਣੇ ਬਣਦੇ ਫਰਜ਼ਾਂ ਤੋਂ ਨਾ ਭੱਜਣਾ, ਸਗੋਂ ਇਸ ਮੁੱਦੇ ਤੇ ਕਾਰਵਾਈ ਕਰਕੇ ਆਪਣੇ ਬਣਦੇ ਪੰਥਕ ਫਰਜ਼ ਅਦਾ ਕਰਨਾ।
ਖਾਲਸਾ ਪੰਥ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਦੇਖਣ ਦਾ ਚਾਹਵਾਨ
ਬਲਵੰਤ ਸਿੰਘ ਰਾਜੋਆਣਾਂ
ਫਾਂਸੀ ਕੋਠੀ ਨੰ 16
ਕੇਂਦਰੀ ਜੇਲ੍ਹ ਪਟਿਆਲਾ
ਮਿਤੀ 7-11-2023

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਵਿਆਹ ਬੰਧਨ ‘ਚ ਬੱਝੇ,

Next Post

ਰਣਜੀਤ ਸਿੰਘ ਕਤਲ ਕਾਂਡ ‘ਚ ਆਇਆ ਨਵਾਂ ਮੋੜ, ਪਤਨੀ ਨੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਕਰਾਇਆ ਸੀ ਪਤੀ ਦਾ ਕਤਲ- ਪੁਲਿਸ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਰਣਜੀਤ ਸਿੰਘ ਕਤਲ ਕਾਂਡ ‘ਚ ਆਇਆ ਨਵਾਂ ਮੋੜ, ਪਤਨੀ ਨੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਕਰਾਇਆ ਸੀ ਪਤੀ ਦਾ ਕਤਲ- ਪੁਲਿਸ

ਰਣਜੀਤ ਸਿੰਘ ਕਤਲ ਕਾਂਡ 'ਚ ਆਇਆ ਨਵਾਂ ਮੋੜ, ਪਤਨੀ ਨੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਕਰਾਇਆ ਸੀ ਪਤੀ ਦਾ ਕਤਲ- ਪੁਲਿਸ

Recommended

ਵਿਕਾਸ ਪੱਖੋਂ ਸ਼ਹਿਰ ਦੀ ਬਦਲ ਦਿੱਤੀ ਜਾਵੇਗੀ ਨੁਹਾਰ- ਸ਼ੈਰੀ ਕਲਸੀ

ਵਿਕਾਸ ਪੱਖੋਂ ਸ਼ਹਿਰ ਦੀ ਬਦਲ ਦਿੱਤੀ ਜਾਵੇਗੀ ਨੁਹਾਰ- ਸ਼ੈਰੀ ਕਲਸੀ

June 20, 2024
2 ਖਾਲਿਸਤਾਨੀ ਕਾਰਕੁਨ ਗ੍ਰਿਫਤਾਰ, ਜਰਮਨ ਦੀ ਬਣੀ ਐਮਪੀ 5 ਸਬ-ਮਸ਼ੀਨ ਗੰਨ, ਇਕ 9 ਐਮਐਮ ਪਿਸਤੌਲ, 4 ਮੈਗਜ਼ੀਨ ਕੀਤੇ ਜ਼ਬਤ

2 ਖਾਲਿਸਤਾਨੀ ਕਾਰਕੁਨ ਗ੍ਰਿਫਤਾਰ, ਜਰਮਨ ਦੀ ਬਣੀ ਐਮਪੀ 5 ਸਬ-ਮਸ਼ੀਨ ਗੰਨ, ਇਕ 9 ਐਮਐਮ ਪਿਸਤੌਲ, 4 ਮੈਗਜ਼ੀਨ ਕੀਤੇ ਜ਼ਬਤ

June 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In