ਬਟਾਲਾ/ਗੁਰਦਾਸਪੁਰ 8 ਨਵੰਬਰ 2023 : ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਦੀ ਸਹੂਲਤ ਲਈ ਬਣਾਏ ਜਾ ਰਹੇ ਪਬਲਿਕ ਟਾਇਲਟਸ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਡਾ ਸ਼ਾਇਰੀ ਭੰਡਾਰੀ ਵਲੋਂ ਲਿਆ ਗਿਆ। ਇਸ ਮੌਕੇ ਇੰਜੀ ਰੋਹਿਤ ਓਪਲ ਵੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਕਾਰਪੋਰੇਸ਼ਨ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਲੀਕ ਵਾਲਾ ਤਾਲਾਬ ਅਤੇ ਬੱਸ ਅੱਡਾ ਬਟਾਲਾ ਵਿਖੇ ਲੋਕਾਂ ਦੀ ਸਹੂਲਤ ਲਈ ਪਬਲਿਕ ਟਾਇਲਟਸ ਬਣਾਏ ਜਾ ਰਹੇ ਹਨ, ਜੋ ਬਹੁਤ ਜਲਦ ਤਿਆਰ ਹੋ ਜਾਣਗੇ ।
ਇਸ ਮੌਕੇ ਗੱਲ ਕਰਦਿਆਂ ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਆਮ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ਼ ਸੁਥਰਾ ਵਾਤਾਵਰਨ ਸਿਰਜਣ ਵਿੱਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਅਤੇ ਹੋਰ ਪਲਾਸਟਿਕ ਥਰਮੋਕੋਲ ਦੀ ਵਰਤੋਂ ਨਾ ਕਰਨ ਅਤੇ ਕਪੜੇ ਦੇ ਬਣੇ ਹੋਏ ਥੈਲੇ ਦਾ ਇਸਤੇਮਾਲ ਕਰਨ।