ਕੋਲਕਾਤਾ, 8 ਨਵੰਬਰ- ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 11 ਵਜੇ ਦੇ ਕਰੀਬ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਵਿੱਚ 3.6 ਰਿਕਟਰ ਪੈਮਾਨੇ ਦੀ ਤੀਬਰਤਾ ਵਾਲਾ ਭੂਚਾਲ ਆਇਆ।
ਇਸ ਤੋਂ ਇਲਾਵਾ ਬੀਤੀ ਰਾਤ ਪੰਜਾਬ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਲੱਗੇ। ਹਾਲਾਂਕਿ ਇਹ ਝਟਕੇ ਇੰਨੇ ਤੇਜ਼ ਨਹੀਂ ਸਨ ਤੇ ਫ਼ਿਲਹਾਲ ਇਸ ਨਾਲ ਕਿਸੇ ਕਿਸਮ ਦੇ ਜਾਨੀਂ ਜਾਂ ਮਾਲੀ ਨੁਕਸਾਨ ਦੀ ਸੂਚਨਾ ਵੀ ਸਾਹਮਣੇ ਨਹੀਂ ਆਈ। ਸੂਬੇ ਦੇ ਕਈ ਇਲਾਕਿਆਂ ਵਿਚ ਰਾਤ ਨੂੰ ਸਵਾ ਇਕ ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਰੂਪਨਗਰ ਸੀ। ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 3.2 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਰੂਪਨਗਰ ਵਿਚ ਧਰਤੀ ਤੋਂ 10 ਕਿੱਲੋਮੀਟਰ ਹੇਠਾਂ ਸੀ।