ਨਵੀਂ ਦਿੱਲੀ, 10 ਨਵੰਬਰ- ਦਿੱਲੀ ਦੀ ਅਦਾਲਤ ਨੇ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਰਾਊਜ਼ ਐਵੇਨਿਊ ਕੋਰਟ ਨੇ 11 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਮਿਲਣ ਦੀ ਇਜਾਜ਼ਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਿਸੋਦੀਆ ਨੂੰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ। ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹਾਈ ਕੋਰਟ ਤੇ ਹੇਠਲੀ ਅਦਾਲਤ ਨੇ ਵੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।