• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਹਾਈਕੋਰਟ ਵੱਲੋਂ ਰਾਮ ਰਹੀਮ ਖਿਲਾਫ ਦਰਜ FIR ਰੱਦ

Asli Punjabi by Asli Punjabi
November 14, 2023
in Top Stories
0
ਹਾਈਕੋਰਟ ਵੱਲੋਂ ਰਾਮ ਰਹੀਮ ਖਿਲਾਫ ਦਰਜ FIR ਰੱਦ
586
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 14 ਨਵੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਗੁਰੂ ਰਵਿਦਾਸ ਅਤੇ ਸੰਤ ਕਬੀਰ ਜੀ ਸਬੰਧੀ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਦਰਜ ਐਫ ਆਈ ਆਰ ਰੱਦ ਕਰ ਦਿੱਤੀ ਹੈ। ਜਲੰਧਰ ਜਿਲ੍ਹੇ ਦੇ ਥਾਣਾ ਪਤਾਰਾ ’ਚ 17 ਮਾਰਚ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਸੀ। ਜਲੰਧਰ ਦੇਹਾਤੀ ਪੁਲਿਸ ਥਾਣੇ ਵਿੱਚ ਇੱਕ ਜਥੇਬੰਦੀ ਨੇ ਗੁਰਮੀਤ ਰਾਮ ਰਹੀਮ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਡੇਰਾ ਸਿਰਸਾ ਮੁਖੀ ਨੇ 5 ਫਰਵਰੀ ਨੂੰ ਇੱਕ ਯੂਟਿਊਬ ਚੈਨਲ ਉੱਤੇ ਸਤਿਸੰਗ ਦੌਰਾਨ ਸੰਤ ਕਬੀਰ ਜੀ ਤੇ ਗੁਰੂ ਰਵਿਦਾਸ ਜੀ ਨਾਲ ਜੁੜੇ ਇਤਿਹਾਸ ਬਾਰੇ ਗ਼ਲਤ ਬਿਆਨੀ ਕੀਤੀ ਹੈ ਅਤੇ ਦੋਵੇਂ ਹਸਤੀਆਂ ਬਾਰੇ ਇਤਰਾਜ਼ਯੋਗ ਗੱਲਾਂ ਕੀਤੀਆਂ ਹਨ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਰੀਬ 7 ਸਾਲ ਪਹਿਲਾਂ ਹੋਏ ਸਤਿਸੰਗ ਦੌਰਾਨ ਰਾਮ ਰਹੀਮ ਵੱਲੋਂ ਕੀਤੀ ਟਿੱਪਣੀ ਦੀ ਵੀਡੀਓ ਜਲੰਧਰ ਦੇ ਰਵਿਦਾਸ ਸਮਾਜ ਕੋਲ ਪਹੁੰਚੀ ਤਾਂ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਹੈ।

ਤੱਥਾਂ ਅਤੇ ਸਬੂਤਾਂ ਦੀ ਘਾਟ ਕਾਰਨ ਹਾਈਕੋਰਟ ਨੇ ਇਹ ਮੁਕੱਦਮਾ ਖਾਰਜ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਕੇਸ ਦਰਜ ਹੋਣ ਤੋਂ ਬਾਅਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਇਹ ਮਾਮਲਾ ਰੱਦ ਕਰਨ ਦੀ ਮੰਗ ਕੀਤੀ ਸੀ। ਹੁਣ ਜਲੰਧਰ ਦਿਹਾਤੀ ਜਿਲ੍ਹੇ ਦੀ ਪੁਲਿਸ ਨੂੰ ਇਹ ਐਫਆਈਆਰ ਖਾਰਜ ਕਰਨੀ ਹੋਵੇਗੀ। ਜਾਣਕਾਰੀ ਅਨੁਸਾਰ ਹਾਈਕੋਰਟ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦੇ ਸਮੇਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਸਾਹਮਣੇ ਨਹੀਂ ਆਇਆ ਹੈ। ਇਸ ਦੇ ਮੱਦੇਨਜ਼ਰ ਹਾਈਕੋਰਟ ਵੱਲੋਂ ਪਤਾਰਾ ਥਾਣੇ ’ਚ ਦਰਜ ਐਫ ਆਈ ਆਰ ਅਤੇ ਇਸ ਨਾਲ ਸਬੰਧਤ ਕਾਰਵਾਈ ਨੂੰ ਰੱਦ ਕਰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਡੇਰਾ ਸਿਰਸਾ ਪ੍ਰਬੰਧਕਾਂ ਦਾ ਪੱਖ

ਡੇਰਾ ਸੱਚਾ ਸੌਦਾ ਨੇ ਪਤਾਰਾ ਥਾਣੇ ’ਚ ਪੁਲਿਸ ਕੇਸ ਦਰਜ ਹੋਣ ਤੋਂ ਬਾਅਦ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਸੀ। ਡੇਰੇ ਦੀ ਪ੍ਰਬੰਧਕੀ ਕਮੇਟੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਸੰਤ ਡਾ. ਗੁਰਮੀਤ ਰਾਮ ਰਹੀਮ ਇੰਸਾਂ ਵੱਲੋਂ ਹਮੇਸ਼ਾ ਹੀ ਸਾਰੇ ਧਰਮਾਂ ਅਤੇ ਸਾਰੇ ਧਰਮਾਂ ਦੇ ਮਹਾਪੁਰਸ਼ਾਂ ਤੇ ਸੰਤਾਂ ਦਾ ਸਨਮਾਨ ਕੀਤਾ ਜਾਂਦਾ ਹੈ। ਪ੍ਰਬੰਧਕਾਂ ਦਾ ਇਹ ਵੀ ਕਹਿਣਾ ਸੀ ਕਿ ਡੇਰਾ ਮੁਖੀ ਅਕਸਰ ਹੀ ਸੰਤ ਕਬੀਰ ਜੀ, ਸੰਤ ਰਵਿਦਾਸ ਜੀ ਦੀ ਪਵਿੱਤਰ ਬਾਣੀ ਅਤੇ ਉਨ੍ਹਾਂ ਦੇ ਮਹਾਨ ਸੰਦੇਸ਼ਾਂ ਰਾਹੀਂ ਸਾਧ ਸੰਗਤ ਨੂੰ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦੇ ਹਨ।” ਕਮੇਟੀ ਨੇ ਕਿਹਾ ਸੀ ਕਿ ਗੁਰੂ ਜੀ ’ਤੇ ਮਹਾਨ ਸੰਤਾਂ ਦੀ ਬੇਅਦਬੀ ਦਾ ਇਲਜ਼ਾਮ ਲਾਉਣਾ ਗ਼ਲ੍ਹਤ ਹੈ। ਸੰਤਾਂ, ਪੀਰ-ਫਕੀਰਾਂ, ਰਿਸ਼ੀ ਮੁੰਨੀਆਂ ਬਾਰੇ ਗ਼ਲ੍ਹਤ ਬੋਲਣਾ ਤਾਂ ਦੂਰ ਅਜਿਹਾ ਸੋਚਣਾ ਵੀ ਉਹ ਪਾਪ ਸਮਝਦੇ ਹਨ।”

Previous Post

CM ਖੱਟਰ ਦੇ ਮੀਡੀਆ ਸਲਾਹਕਾਰ ਰਹੇ ਅਮਿਤ ਆਰੀਆ ਨੂੰ ਕੇਂਦਰ ‘ਚ ਮਿਲੀ ਵੱਡੀ ਜ਼ਿੰਮੇਵਾਰੀ

Next Post

BREAKING- ਅਮਿਤ ਸ਼ਾਹ ਆਉਣਗੇ ਚੰਡੀਗੜ੍ਹ, ਪੜ੍ਹੋ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
BREAKING- ਅਮਿਤ ਸ਼ਾਹ ਆਉਣਗੇ ਚੰਡੀਗੜ੍ਹ, ਪੜ੍ਹੋ

BREAKING- ਅਮਿਤ ਸ਼ਾਹ ਆਉਣਗੇ ਚੰਡੀਗੜ੍ਹ, ਪੜ੍ਹੋ

Recommended

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਗਲੇ ਪੰਜ ਦਿਨ ਵਿੱਚ 59 ਥਾਵਾਂ ਉਤੇ 1.74 ਲੱਖ ਸਿਹਤ ਕਾਮਿਆਂ ਦੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰੀਆਂ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਗਲੇ ਪੰਜ ਦਿਨ ਵਿੱਚ 59 ਥਾਵਾਂ ਉਤੇ 1.74 ਲੱਖ ਸਿਹਤ ਕਾਮਿਆਂ ਦੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰੀਆਂ

January 16, 2021
ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰੀ

ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰੀ

April 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In