ਚੰਡੀਗੜ੍ਹ, 14 ਨਵੰਬਰ 2023- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਸੰਬਰ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਦੌਰਾ ਲਗਭਗ ਤੈਅ ਹੈ। ਪ੍ਰਸ਼ਾਸਨ ਇਸ ਦੀ ਤਿਆਰੀ ‘ਚ ਲੱਗਾ ਹੋਇਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਵਿੱਚ 44 ਸਹਾਇਕ ਸਬ ਇੰਸਪੈਕਟਰਾਂ ਅਤੇ 700 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਵਿਭਾਗ ਨੇ ਉਸ ਦੀ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਹੈ।
ਜਾਣਕਾਰੀ ਲਈ ਦੱਸ ਦਈਏ ਕਿ, ਦਸੰਬਰ ਦੇ ਪਹਿਲੇ ਹਫ਼ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆਉਣਗੇ। ਇਥੇ ਉਹ 375 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ 44 ਸਹਾਇਕ ਸਬ ਇੰਸਪੈਕਟਰਾਂ ਅਤੇ 700 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣਗੇ।