ਅੰਮ੍ਰਿਤਸਰ , 16 ਨਵੰਬਰ 2023 : ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਕੁਝ ਸਮਾਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤ ਹਹੀਮ ਸ਼ੁਰੂ ਕੀਤੀ ਗਈ ਸੀ l ਜਿਸ ਤਹਿਤ ਪੂਰੇ ਦੇਸ਼ ਦੇ ਵਿੱਚੋਂ ਸੰਗਤਾਂ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਂ ਦਾ ਨਾਰਾ ਮਾਰਦੇ ਹੋਏ ਦਸਤਖਤ ਫਾਰਮ ਭਰੇ ਗਏ ਸੀ l ਜਿਨਾਂ ਦੀ ਕਿ ਗਿਣਤੀ 26 ਲੱਖ ਦੇ ਕਰੀਬ ਹੋ ਚੁੱਕੀ ਹੈl
ਅਤੇ ਲਗਾਤਾਰ ਹੀ ਐਸਜੀਪੀਸੀ ਵੱਲੋਂ ਪੰਜਾਬ ਤੇ ਗਵਰਨਰ ਨੂੰ ਮਿਲ ਕੇ ਇਹ ਪਰਫੋਰਮੇ ਦੇਣ ਦਾ ਪ੍ਰੋਗਰਾਮ ਤੈਅ ਕੀਤਾ ਜਾ ਰਿਹਾ ਸੀ l ਲੇਕਿਨ ਸਮਾਂ ਨਾ ਮਿਲਣ ਕਰਕੇ ਇਹ ਦਸਤਕ ਪਰਫੋਰਮੇ ਐਸਜੀਪੀਸੀ ਦੇ ਕੋਲ ਹੀ ਪਏ ਹੋਏ ਸਨ ਜਿਸ ਦੇ ਚਲਦੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਸਜੀਪੀਸੀ ਦਾ ਇੱਕ ਵਫਦ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ 26 ਲੱਖ ਪਰਫੋਰਮੇ ਲੈ ਕੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ ਹੋਇਆ l