ਰੂਪਨਗਰ, 16 ਨਵੰਬਰ 2023 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਵੱਖ-ਵੱਖ ਵਿਭਾਗਾਂ ਦੇ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਐਕਸ਼ਨ ਟੇਕਨ ਰਿਪੋਰਟ ਦੀ ਸਮੀਖਿਆ ਕੀਤੀ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਐਸ ਡੀ ਐਮਜ਼ ਵਲੋਂ ਕੀਤੇ ਜਾ ਕਾਰਜਾਂ ਬਾਰੇ ਪੁੱਛਿਆ ਤੇ ਉਨ੍ਹਾਂ ਨੂੰ ਆਪਣੇ-ਆਪਣੇ ਸਟੇਸ਼ਨਾਂ ਉਤੇ ਦਿਨ ਰਾਤ ਡਿਊਟੀ ਉਤੇ ਤਾਇਨਾਤ ਰਹਿਣ ਦੀ ਹਿਦਾਇਤ ਕੀਤੀ।
ਉਨ੍ਹਾਂ ਡੀ ਡੀ ਪੀ ਓ ਨੂੰ ਹਿਦਾਇਤ ਕਰਦੇ ਹੋਏ ਪਿੰਡਾਂ ਦੀ ਬਿਜਾਈ ਅਤੇ ਪਰਾਲੀ ਪਰਬੰਧਨ ਦੀ ਰੋਜ਼ਾਨਾ ਰਿਪੋਰਟ ਤਿਆਰ ਕਰਨ ਕਿਹਾ ਅਤੇ ਕਿਸਾਨਾਂ ਨੂੰ ਜਿੱਥੇ ਵੀ ਖੇਤੀ ਬਾੜੀ ਮਸ਼ੀਨਾਂ ਦੀ ਲੋੜ ਪੈਂਦੀ ਹੈ ਤਾਂ ਹੋ ਉਪਲਬਧ ਕਰਵਾਉਣਗੇ। ਉਨ੍ਹਾਂ ਕਿਹਾ ਕਿ ਬਿਜਾਈ ਅਤੇ ਪਰਾਲੀ ਦੇ ਪਰਬੰਧਨ ਸਬੰਧੀ ਕੋਈ ਅਣਗਿਹਲੀ ਨਾ ਕੀਤੀ ਜਾਵੇ ਅਤੇ ਮਸ਼ੀਨਾਂ ਦੀ ਵਰਤੋਂ ਸਬੰਧੀ ਰਿਪੋਰਟ ਵੀ ਤਿਆਰ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਜਿਨ੍ਹਾਂ ਵੀ ਇਲਾਕਾ ਕਣਕ ਦੀ ਬਿਜਾਈ ਕਰਨ ਤੋਂ ਰਹਿ ਗਿਆ ਹੈ ਓਥੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਹਿਯੋਗ ਦਿੱਤਾ ਜਾਵੇ ਅਤੇ ਵਿਸ਼ੇਸ਼ ਤੌਰ ਉਤੇ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿਚ ਕਿਸਾਨਾਂ ਨੂੰ ਬੇਲਰ ਤੇ ਹੋਰ ਸਿੱਧੀ ਬਿਜਾਈ ਲਈ ਖੇਤੀ-ਬਾੜੀ ਮਸ਼ੀਨਾਂ ਮੁੱਹਈਆ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਹਰ ਪਿੰਡ ਉਤੇ ਨਿਗਰਾਨੀ ਰੱਖ ਕੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਿਆ ਜਾਵੇ ਅਤੇ ਕਿਸਾਨਾਂ ਨੂੰ ਜਾਗਰੂਕ ਕਰਕੇ ਪਰਾਲੀ ਸਾੜਨ ਦੇ ਨਾਲ ਹੋਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਦੱਸਿਆ ਜਾਵੇ।
ਇਸ ਮੌਕੇ ਉਨਾਂ ਜ਼ਿਲ੍ਹਾ ਰੂਪਨਗਰ ਦੇ ਸਮੂਹ ਡੀ ਐਸ ਪੀ ਤੋਂ ਪਰਾਲੀ ਸਾੜਨ ਨੂੰ ਰੋਕਣ ਅਤੇ ਪਰਬੰਧਨ ਸਬੰਧੀ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਅਤੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਆਪਣੇ ਨਿਰਧਾਰਿਤ ਕੀਤੀ ਗਏ ਪਿੰਡਾਂ ਵਿਚ ਹੋਰ ਚੌਕਸੀ ਨਾਲ ਅਗਲੇ ਹਫਤੇ ਤੱਕ ਕੰਮ ਕਰਨ ਲਈ ਕਿਹਾ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਦੀਪਾਂਕਰ ਗਰਗ, ਐਸ.ਪੀ ਸ਼੍ਰੀ ਤਰੁਣ ਰਤਨ, ਐੱਸ.ਡੀ.ਐਮ ਸ਼੍ਰੀ ਅਨੰਦਪੁਰ ਸਾਹਿਬ ਮਨਦੀਪ ਸਿੰਘ ਢਿਲੋ, ਐੱਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸੰਧੂ, ਐੱਸ.ਡੀ.ਐਮ ਰੂਪਨਗਰ ਹਰਬੰਸ ਸਿੰਘ, ਡੀ.ਐਸ.ਪੀ. ਜਰਨੈਲ ਸਿੰਘ, ਡੀ.ਐਸ.ਪੀ. ਮਨਜੀਤ ਸਿੰਘ ਔਲਖ, ਡੀ.ਐਸ.ਪੀ. ਤਰਲੋਚਨ ਸਿੰਘ, ਡੀ.ਐਸ.ਪੀ. ਅਜੈ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਕਾਰਜਕਾਰੀ ਇੰਜ. ਜਲ ਸਪਲਾਈ ਸ਼੍ਰੀ ਮਾਈਕਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਕਾਰਜਕਾਰੀ ਇੰਜ. ਪ੍ਰਦੂਸ਼ਣ ਕੰਟਰੋਲ ਬੋਰਡ ਅਨੁਰਾਧਾ ਸ਼ਰਮਾ, ਮੁੱਖ ਖ਼ੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਸਮੂਹ ਬੀ.ਡੀ.ਪੀ.ਓਜ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।