ਚੰਡੀਗੜ੍ਹ, 17 ਨਵੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ 5 ਦਿਨਾਂ ਵਿਚ ਮੁਆਫੀ ਮੰਗਣ ਲਈ ਕਿਹਾ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿਚ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ 1 ਨਵੰਬਰ ਨੂੰ ਪੀ ਏ ਯੂ ਲੁਧਿਆਣਾ ਵਿਚ ਹੋਈ ਬਹਿਸ ਦੌਰਾਨ ਉਹਨਾਂ ਦੇ ਹਰਿਆਣਾ ਵਿਚਲੇ ਬਾਲਾਸਰ ਫਾਰਮ ਹਾਊਸ ਨੂੰ ਜਾਂ ਵਾਲੀ ਨਹਿਰ ਬਾਰੇ ਝੂਠ ਬੋਲਣ ਦਾ ਦੋਸ਼ ਲਾਇਆ ਹੈ।