ਚੰਡੀਗੜ੍ਹ, 20 ਨਵੰਬਰ 2023 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।