ਸ੍ਰੀ ਮੁਕਤਸਰ ਸਾਹਿਬ, 20 ਨਵੰਬਰ 2023- ਮਾਨਯੋਗ ਸੁਪਰੀਪ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੱਜ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਦੂਸ਼ਣ ਘਟਾਉਣ ਸਬੰਧੀ ਸਾਰੇ ਜੂਡੀਅਸ਼ਲ ਅਫਸਰ, ਸਟਾਫ, ਬਾਰ ਐਸੋਸੀਏਸ਼ਨ ਦੇ ਵਕੀਲ ਸਮੇਤ ਮੁਨਸ਼ੀਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਨੂੰ ਸਫਲਤਾਪੂਰਵਕ ਮਨਾਉਣ ਲਈ ਕੋਈ ਵੀ ਵਹੀਕਲ ਨਾ ਚਲਾਇਆ ਜਾਵੇ। ਇਸ ਮੌਕੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸਮੇਤ ਸਮੂਹ ਜੂਡੀਸ਼ੀਅਲ ਅਫਸਰ ਕੋਰਟ ਕੰਪਲੈਕਸ ਵਿਖੇ ਸਾਈਕਲ ਤੇ ਕੋਰਟ ਕੰਪਲੈਕਸ ਪੁੱਜੇ, ਇਸ ਤੋਂ ਇਲਾਵਾ ਵਕੀਲ, ਸਟਾਫ ਆਦਿ ਨੇ ਵੀ ਬਿਨ੍ਹਾਂ ਵਹੀਕਲ ਤੋਂ ਕਚਹਿਰੀ ਵਿੱਚ ਹਾਜਰ ਹੋਏ।
ਸ੍ਰੀ ਰਾਜ ਕੁਮਾਰ, ਜੱਜ ਸਾਹਿਬ ਨੇ ਵਾਤਾਵਰਨ ਨੂੰ ਸਵੱਛ ਬਣਾਉਣ ਲਈ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੁਝ ਦਿਨਾਂ ਤੋਂ ਜਿਵੇਂ ਆਪ ਸਭ ਨੂੰ ਪਤਾ ਹੈ ਕਿ ਪਰਾਲੀ ਦੇ ਅੱਗ ਲਗੱਣ ਕਾਰਨ ਜੋ ਵਾਤਾਵਰਨ ਗੰਦਲਾ ਹੋਇਆ ਹੈ ਉਸ ਨਾਲ ਆਮ ਲੋਕਾਂ ਨੂੰ ਸਾਹ ਲੈਣ ਵਿੱਚ ਬਹੁਤ ਜਿਆਦਾ ਤਕਲੀਫ ਆ ਰਹੀ ਹੈ ਜਿਸ ਨਾਲ ਹਸਪਤਾਲਾਂ ਵਿੱਚ ਸਾਹ ਵਾਲੇ ਮਰੀਜਾਂ ਦੀ ਗਿਣਤੀ ਬਹੁਤ ਜਿਆਦਾ ਵਧੀ ਹੋਈ ਹੈ। ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਆਪ ਸਭ ਨੂੰ ਅਪੀਲ ਕਰਦਾਂ ਹਾਂ ਕਿ ਆਪਾਂ ਸਾਰੇ ਰੱਲ ਮਿਲ ਕੇ ਵਾਤਾਵਰਨ ਨੂੰ ਸਵੱਛ ਬਣਾਉਣ ਵਿੱਚ ਯੋਗਦਾਨ ਪਾਈਏ।
ਇਸ ਤੋਂ ਇਲਾਵਾ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਅਸੀਂ ਸਾਰੇ ਵਾਤਾਵਰਨ ਨੂੰ ਸਵੱਛ ਬਣਾਉਣ ਲਈ ਵੱਚਨਬਧ ਹਾਂ। ਸਾਨੂੰ ਸਾਰਿਆਂ ਨੂੰ ਵਾਤਾਰਵਰਨ ਨੂੰ ਸਾਫ ਬਣਾਉਣ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜ਼ਿਲਾਂ ਕਚਹਿਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ। ਮਿਤੀ 09.12.2023 ਨੂੰ ਨੈਸ਼ਨਲ ਲੋਕ ਅਦਾਲਤ ਵੀ ਲਗਾਈ ਜਾ ਰਹੀ ਹੈ।ਜਿਸ ਵਿੱਚ ਗੰਭੀਰ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਣਗੇ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਨਾਲਸਾ ਟੋਲ ਫ੍ਰੀ ਨੰਬਰ 1501 ਤੇ/ ਵੀ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਭੁਪਿੰਦਰ ਸਿੰਘ ਚੜ੍ਹੇਵਾਨ ਜ਼ਿਲ੍ਹਾ ਪ੍ਰਧਾਨ ਬਾਰ ਐਸੋਸੀਏਸ਼ਨ ਨੇ ਵੀ ਅਪੀਲ ਕੀਤੀ ਕਿ ਵਾਤਾਵਰਨ ਨੂੰ ਸਵੱਛ ਬਣਾਉਣ ਵਿੱਚ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ।