• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪ੍ਰੋ. ਜਸਵੰਤ ਸਿੰਘ ਗੰਡਮ ਦੀ ਨਵੀਂ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਦਾ ਹੋਇਆ ਲੋਕ ਅਰਪਣ

Asli Punjabi by Asli Punjabi
November 21, 2023
in Punjab
0
ਪ੍ਰੋ. ਜਸਵੰਤ ਸਿੰਘ ਗੰਡਮ ਦੀ ਨਵੀਂ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਦਾ ਹੋਇਆ ਲੋਕ ਅਰਪਣ
586
SHARES
3.3k
VIEWS
Share on FacebookShare on TwitterShare on Whatsapp

ਫਗਵਾੜਾ 21 ਨਵੰਬਰ 2023- ਪੰਜਾਬੀ ਵਿਰਸਾ ਟਰੱਸਟ (ਰਜਿ.) ਫਗਵਾੜਾ ਵੱਲੋਂ ਸੀਨੀਅਰ ਪੱਤਰਕਾਰ ਅਤੇ ਲੇਖਕ ਪ੍ਰੋ. ਜਸਵੰਤ ਸਿੰਘ ਗੰਡਮ ਦੀ ਨਵੀਂ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਲੋਕ ਅਰਪਣ ਕੀਤੀ ਗਈ। ਸਾਹਿਤਕਾਰ ਪ੍ਰਿੰ: ਗੁਰਮੀਤ ਸਿੰਘ ਪਲਾਹੀ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਵਿੱਚ ਅਪਨੀਤ ਰਿਆਤ (ਆਈ.ਏ.ਐਸ.) ਚੀਫ ਐਡਮਨ ਪੁੱਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਸਮਾਗਮ ਦੀ ਪ੍ਰਧਾਨਗੀ ਫੁੱਟਬਾਲ ਖਿਡਾਰੀ ਇੰਦਰ ਸਿੰਘ ਅਤੇ ਧਰਮਜੀਤ ਸਿੰਘ, ਉਪ ਕੁਲਪਤੀ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ (ਹੁਸ਼ਿਆਰਪੁਰ) ਨੇ ਸਾਂਝੇ ਤੌਰ ’ਤੇ ਕੀਤੀ।

ਪ੍ਰਿੰ: ਗੁਰਮੀਤ ਸਿੰਘ ਪਲਾਹੀ ਨੇ ਪੁਸਤਕ ਦੇ ਵਿਸ਼ੇ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪ੍ਰੋ. ਜਸਵੰਤ ਸਿੰਘ ਗੰਡਮ ਦੀ ਇਹ ਤੀਜੀ ਪੁਸਤਕ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਵਿਸ਼ਿਆਂ ’ਤੇ ਲਿਖੇ 33 ਲੇਖ ਸ਼ਾਮਿਲ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ 14 ਲੇਖ ਵਿਅੰਗਾਤਮਕ ਹਨ। ਪ੍ਰੋ. ਜਸਵੰਤ ਸਿੰਘ ਗੰਡਮ ਨੇ ਇਹ ਪੁਸਤਕ ਰੂਹ ਦੇ ਸਾਥੀ (ਸੋਲ ਮੇਟ) ਪ੍ਰੋ. ਸੀਤਲ ਸਿੰਘ ਰਿਆਤ ਨੂੰ ਸਮਰਪਿਤ ਕੀਤੀ ਹੈ। ਜੋ ਇੱਕ ਖੇਡ ਕੁਮੈਂਟੇਟਰ, ਫੁੱਟਬਾਲ ਪ੍ਰਮੋਟਰ ਅਤੇ ਟ੍ਰੇਨਰ ਸਨ। ਇਸ ਸਾਲ 12 ਮਈ ਨੂੰ ਉਹ ਸਦੀਵੀਂ ਵਿਛੋੜਾ ਦੇ ਗਏ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰੋ: ਗੰਡਮ ਦੀਆਂ ਦੋ ਕਿਤਾਬਾਂ ‘ਕੁਝ ਤੇਰੀਆਂ, ਕੁਝ ਮੇਰੀਆਂ’ ਅਤੇ ‘ਸੁੱਤੇ ਸ਼ਹਿਰ ਦਾ ਸਫ਼ਰ’ ਕੋਵਿਡ-19 ਤੋਂ ਪਹਿਲਾਂ ਅਤੇ ਕੋਵਿਡ ਪੀਰੀਅਡ ਦੌਰਾਨ ਪ੍ਰਕਾਸ਼ਤ ਹੋਈਆਂ ਸਨ। ਨਵੀਨਤਮ ਕਿਤਾਬ ਵਿੱਚ ਕੋਵਿਡ ਤੋਂ ਬਾਅਦ ਦੇ ਲੇਖ ਸ਼ਾਮਲ ਕੀਤੇ ਗਏ ਹਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਪ੍ਰੋ. ਜਸਵੰਤ ਸਿੰਘ ਗੰਡਮ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੇਖਕ ਆਪਣੇ ਤਜ਼ਰਬੇ ਅਤੇ ਸਿਰਜਣਾਤਮਕ ਸ਼ਕਤੀ ਦੇ ਬਲਬੂਤੇ ਉਹ ਵਿਸ਼ੇ ਹੀ ਆਪਣੀਆਂ ਲਿਖਤਾਂ ਵਿੱਚ ਸ਼ਾਮਲ ਕਰਦਾ ਹੈ ਜੋ ਉਸ ਦੀ ਅੰਤਰ-ਆਤਮਾ ਨੂੰ ਪ੍ਰਭਾਵਿਤ ਕਰਨ ਵਾਲੀਆਂ ਘਟਨਾਵਾਂ ਦੇ ਰੂਪ ਵਿੱਚ ਉਸ ਦੇ ਆਲੇ-ਦੁਆਲੇ ਵਾਪਰਦੇ ਹਨ। ਉਹਨਾਂ ਸਾਹਿਰ ਲੁਧਿਆਣਵੀ ਦਾ ਇਹ ਸ਼ੇਅਰ ਵੀ ਪੜ੍ਹਿਆ ਕਿ ‘ ਦੁਨੀਆ ਨੇ ਤਜ਼ੁਰਬਾਤ-ਓ-ਹਵਾਦਿਤ ਕੀ ਸ਼ਕਲ ਮੇਂ, ਜੋ ਕੁਛ ਮੁਝੇ ਦੀਆ ਹੈ ਵੋਹ ਲੋਟਾ ਰਹਾ ਹੂੰ ਮੈਂ’। ਮੁੱਖ ਮਹਿਮਾਨ ਅਪਨੀਤ ਰਿਆਤ ਅਤੇ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਮਨਜੀਤ ਕੌਰ ਰਿਆਤ ਨੇ ਇਹ ਪੁਸਤਕ ਸਵ. ਸੀਤਲ ਸਿੰਘ ਰਿਆਤ ਨੂੰ ਸਮਰਪਿਤ ਕਰਨ ਲਈ ਲੇਖਕ ਦਾ ਧੰਨਵਾਦ ਕੀਤਾ। ਅਪਨੀਤ ਰਿਆਤ ਨੇ ਦੱਸਿਆ ਕਿ ਪ੍ਰੋ. ਗੰਡਮ ਅਤੇ ਉਸਦੇ ਪਿਤਾ ਦਾ ਪਿਛਲੇ 50 ਸਾਲਾਂ ਤੋਂ ਬਹੁਤ ਨਜ਼ਦੀਕੀ ਰਿਸ਼ਤਾ ਸੀ।

ਫੁੱਟਬਾਲਰ ਇੰਦਰ ਸਿੰਘ ਅਤੇ ਪ੍ਰੋ. ਧਰਮਜੀਤ ਸਿੰਘ ਤੋਂ ਇਲਾਵਾ ਯੂ.ਕੇ. ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਹਿਤਕਾਰ ਨਛੱਤਰ ਸਿੰਘ ਭੋਗਲ, ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ, ਦੀਦਾਰ ਸ਼ੇਤਰਾ, ਟੀਡੀ ਚਾਵਲਾ ਆਦਿ ਨੇ ਵੀ ਪ੍ਰੋ. ਗੰਡਮ ਨੂੰ ਉਹਨਾਂ ਦੀ ਨਵੀਂ ਕਿਤਾਬ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਕਵੀ ਦਰਬਾਰ ਵੀ ਕਰਵਾਇਆ ਗਿਆ। ਜਿਸ ਵਿੱਚ ਜਸਵਿੰਦਰ ਕੌਰ, ਬਲਵੀਰ ਸੈਣੀ, ਕਮਲੇਸ਼ ਸੰਧੂ, ਮੋਨਿਕਾ ਬੇਦੀ ਅਤੇ ਸਿਮਰਤ ਕੌਰ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।

ਮੁੱਖ ਮਹਿਮਾਨ ਅਪਨੀਤ ਰਿਆਤ ਅਤੇ ਮਨਜੀਤ ਕੌਰ ਰਿਆਤ ਨੂੰ ਪੰਜਾਬੀ ਵਿਰਸਾ ਟਰੱਸਟ ਦੀ ਤਰਫੋਂ ਦੁਸ਼ਾਲੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸਾਹਿਤਕਾਰ ਰਵਿੰਦਰ ਚੋਟ, ਐਸ.ਐਲ. ਵਿਰਦੀ, ਬਲਦੇਵ ਰਾਜ ਕੋਮਲ, ਲਸ਼ਕਰ ਢੰਡਵਾੜਵੀ, ਮਨੋਜ ਫਗਵਾੜਵੀ, ਪ੍ਰਦੀਪ ਸਿੰਘ ਬਸਰਾ, ਸੁਖਵਿੰਦਰ ਸਿੰਘ ਟੈਰੀ, ਪਰਵਿੰਦਰਜੀਤ ਸਿੰਘ, ਪ੍ਰਿੰਸੀਪਲ ਇੰਦਰਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ। ਪੰਜਾਬੀ ਵਿਰਸਾ ਟਰੱਸਟ ਵਲੋਂ ਪੁਸਤਕ ਛਾਪਣ ਵਿੱਚ ਸਹਾਇਤਾ ਦੇਣ ਲਈ ਮਿਸ ਬਬੀਤਾ ਨੂੰ ਮੋਮੈਟੋ ਦੇ ਕੇ ਸਨਮਾਨਿਤ ਕੀਤਾ ਗਿਆ।

Previous Post

ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਸੀ-ਪਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

Next Post

ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ ?

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ ?

ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ ?

Recommended

ਮੁੱਖ ਮੰਤਰੀ ਵਜੋਂ ਮੇਰਾ ਹਰੇਕ ਕੰਮ ਸ਼ਹੀਦ ਭਗਤ ਸਿੰਘ ਦੀ ਸੋਚ ਮੁਤਾਬਕ ਹੋਵੇਗਾ, ਚੰਨੀ ਵੱਲੋਂ ਤਹੱਈਆ

ਮੁੱਖ ਮੰਤਰੀ ਵਜੋਂ ਮੇਰਾ ਹਰੇਕ ਕੰਮ ਸ਼ਹੀਦ ਭਗਤ ਸਿੰਘ ਦੀ ਸੋਚ ਮੁਤਾਬਕ ਹੋਵੇਗਾ, ਚੰਨੀ ਵੱਲੋਂ ਤਹੱਈਆ

September 28, 2021
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

August 6, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In