• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

2020 ਦੇ ਅੰਤ ਤੱਕ ਸੂਬੇ ਵਿਚ 12 ਹੋਰ ਹਸਪਤਾਲ ਚਾਲੂ ਕੀਤੇ ਜਾਣ ਦਾ ਟੀਚਾ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ

Asli Punjabi by Asli Punjabi
June 29, 2020
in Top Stories
0
2020 ਦੇ ਅੰਤ ਤੱਕ ਸੂਬੇ ਵਿਚ 12 ਹੋਰ ਹਸਪਤਾਲ ਚਾਲੂ ਕੀਤੇ ਜਾਣ ਦਾ ਟੀਚਾ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ
586
SHARES
3.3k
VIEWS
Share on FacebookShare on TwitterShare on Whatsapp

ਖੰਨਾ, 29 ਜੂਨ 2020: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਕਰਕੇ ਹੀ ਸੂਬੇ ਵਿਚ ਹੁਣ ਤਕ 25 ਨਵੇਂ ਹਸਪਤਾਲ ਚਾਲੂ ਕਰ ਦਿੱਤੇ ਗਏ ਜਦਕਿ 12 ਹੋਰ ਨਵੇਂ ਹਸਪਤਾਲ ਸਾਲ 2020 ਦੇ ਅੰਤ ਤਕ ਚਾਲੂ ਕਰਨ ਦਾ ਟੀਚਾ ਹੈ।
ਅੱਜ ਖੰਨਾ ਦੇ ਸਿਵਲ ਹਸਪਤਾਲ ਵਿਖੇ 30 ਬਿਸਤਰਿਆਂ ਵਾਲੇ ਜੱਚਾ ਬੱਚਾ ਹਸਪਤਾਲ ਦੀ ਇਮਾਰਤ ਦਾ ਉਦਘਾਟਨ ਕਰਦਿਆਂ ਸ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਿਹਤ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਖੰਨਾ ਸਮੇਤ ਸੂਬੇ ਵਿਚ ਹੁਣ ਤੱਕ 25 ਹਸਪਤਾਲ ਬਣਾਏ ਗਏ ਹਨ, ਜਦਕਿ 12 ਹੋਰ ਹਸਪਤਾਲ ਬਣ ਰਹੇ ਹਨ, ਜਿੰਨਾ ਨੂੰ 2020 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਗੱਲ ਕਰਦਿਆਂ ਓਹਨਾ ਕਿਹਾ ਕਿ ਇਹ ਘਾਟ ਪੂਰੀ ਕਰਨ ਲਈ 4000 ਅਸਾਮੀਆਂ ਦਾ ਏਜੰਡਾ ਕੈਬਿਨੇਟ ਵਿੱਚ ਪੇਸ਼ ਹੋਵੇਗਾ। ਇਸ ਤੋਂ ਇਲਾਵਾ ਹੋਰ ਸਹਾਇਕ ਅਸਾਮੀਆਂ ਵੀ ਜਲਦ ਹੀ ਭਰੀਆਂ ਜਾਣਗੀਆਂ। ਹੋਰ ਕੱਚੇ ਮੁਲਾਜਮ ਵੀ ਪੱਕੇ ਕੀਤੇ ਜਾਣਗੇ।

ਸਿਵਲ ਹਸਪਤਾਲ ਖੰਨਾ ਦੀਆਂ ਘਾਟਾਂ ਨੂੰ ਪੂਰਾ ਕਰਨ ਦਾ ਐਲਾਨ ਕਰਦਿਆਂ ਓਹਨਾ ਕਿਹਾ ਕਿ ਹਸਪਤਾਲ ਦੀ ਪੁਰਾਣੀ ਇਮਾਰਤ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਐਂਬੂਲੈਂਸ ਦੀ ਕਮੀ ਨਹੀਂ ਰਹੇਗੀ। ਓਹਨਾ ਕਿਹਾ ਕਿ ਇਸ ਇਲਾਕੇ ਵਿਚ ਮੈਡੀਕਲ ਕਾਲਜ ਖੋਲ੍ਹਣ ਬਾਰੇ ਮੁੱਦਾ ਓਹ ਮੁੱਖ ਮੰਤਰੀ ਕੋਲ ਉਠਾਉਣਗੇ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਓਹਨਾ ਕਿਹਾ ਕਿ ਕੋਵਿਡ ਨਾਲ ਨਜਿੱਠਣ ਵਿੱਚ ਪੰਜਾਬ ਦੀ ਕਾਰਗੁਜਾਰੀ ਬਹੁਤ ਵਧੀਆ ਰਹੀ ਹੈ। ਓਹਨਾ ਕਿਹਾ ਕਿ ਲੋਕਾਂ ਦੀ ਜਾਨ ਬਚਾਉਣਾ ਸਾਡੀ ਪਹਿਲ ਹੈ। ਓਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।
ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰ ਗੁਰਕੀਰਤ ਸਿੰਘ ਕੋਟਲੀ ਨੇ ਇਲਾਕੇ ਦੀਆਂ ਮੰਗਾਂ ਦਾ ਜ਼ਿਕਰ ਕੀਤਾ। ਓਹਨਾ ਕਿਹਾ ਕਿ ਇਹ ਸ਼ਹਿਰ ਮੁੱਖ ਮਾਰਗ ਉਤੇ ਹੋਣ ਕਾਰਨ ਏਥੇ ਸਿਹਤ ਸਹੂਲਤਾਂ ਦੀ ਕਮੀ ਨਹੀਂ ਹੋਣੀ ਚਾਹੀਦੀ ਹੈ। ਓਹਨਾ ਇਹ ਜੱਚਾ ਬੱਚਾ ਹਸਪਤਾਲ ਇਸ ਇਲਾਕੇ ਨੂੰ ਦੇਣ ਲਈ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ।
ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੱਚਾ ਬੱਚਾ ਹਸਪਤਾਲ ਖੰਨਾ ਲਈ ਵਰਦਾਨ ਸਾਬਿਤ ਹੋਵੇਗਾ। ਓਹਨਾ ਕਿਹਾ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਕੋਵਿੱਡ ਦੌਰਾਨ ਤੁਹਾਡੀ ਅਗਵਾਈ ਵਿੱਚ ਨਿਭਾਈ ਡਿਊਟੀ ਨੂੰ ਪੂਰੇ ਦੇਸ਼ ਨੇ ਮਾਨਤਾ ਦਿੱਤੀ ਹੈ। ਓਹਨਾ ਇਸ ਮੌਕੇ ਖੰਨਾ ਵਿੱਚ ਮੈਡੀਕਲ ਕਾਲਜ ਬਣਾਉਣ ਦੀ ਵੀ ਮੰਗ ਕੀਤੀ।
ਇਸ ਮੌਕੇ ਉਕਤ ਤੋਂ ਇਲਾਵਾ ਹਲਕਾ ਪਾਇਲ ਦੇ ਵਿਧਾੲਿਕ ਸ੍ਰ ਲਖਬੀਰ ਸਿੰਘ ਲੱਖਾ, ਵਿਧਾੲਿਕ ਸ੍ਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰ ਯਾਦਵਿੰਦਰ ਸਿੰਘ ਜੰਡਿਆਲੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰ ਜਸਪਾਲ ਸਿੰਘ ਗਿੱਲ, ਉਪ ਮੰਡਲ ਮੈਜਿਸਟਰੇਟ ਸ੍ਰ ਸੰਦੀਪ ਸਿੰਘ, ਮੰਤਰੀ ਦੇ ਰਾਜਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਲੋਕ ਵੀ ਹਾਜ਼ਰ ਸਨ।

Previous Post

ਮਿਸ਼ਨ ਫਤਿਹ :ਸਰਕਾਰੀ ਪਾਲੀਟੈਕਨਿਕ ਕਾਲਜ ਵੱਲੋਂ ਚੇਤਨਾ ਮੁਹਿੰਮ

Next Post

ਸਿਹਤ ਵਿਭਾਗ ‘ਚ ਸਤੰਬਰ ਤੱਕ ਡਾਕਟਰਾਂ ਸਮੇਤ ਹੋਰ ਅਮਲੇ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ: ਬਲਬੀਰ ਸਿੱਧੂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸਿਹਤ ਵਿਭਾਗ ‘ਚ ਸਤੰਬਰ ਤੱਕ ਡਾਕਟਰਾਂ ਸਮੇਤ ਹੋਰ ਅਮਲੇ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ: ਬਲਬੀਰ ਸਿੱਧੂ

ਸਿਹਤ ਵਿਭਾਗ ‘ਚ ਸਤੰਬਰ ਤੱਕ ਡਾਕਟਰਾਂ ਸਮੇਤ ਹੋਰ ਅਮਲੇ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ: ਬਲਬੀਰ ਸਿੱਧੂ

Recommended

ਫ਼ਰੀਦਕੋਟ: ਅੱਠ ਕਲੋਨੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਤਿੰਨ ਹੋਰ ਬੋਰ ਲਗਵਾਏ – ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ: ਅੱਠ ਕਲੋਨੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਤਿੰਨ ਹੋਰ ਬੋਰ ਲਗਵਾਏ – ਕੁਸ਼ਲਦੀਪ ਸਿੰਘ ਢਿੱਲੋਂ

August 21, 2020
CM ਮਾਨ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

CM ਮਾਨ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

September 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In