ਨਵੀਂ ਦਿੱਲੀ: ਭਾਰਤ ਨੇ ਬੁੱਧਵਾਰ ਨੂੰ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ । ਇਸ ਤੋਂ ਪਹਿਲਾਂ ਸਤੰਬਰ ਵਿੱਚ, ਭਾਰਤ ਨੇ ਕੈਨੇਡਾ ਵਿੱਚ ਆਪਣੀ ਵੀਜ਼ਾ ਸੇਵਾ ਨੂੰ ਮੁਅੱਤਲ ਕਰ ਦਿੱਤਾ ਸੀ। ਦਿੱਲੀ ਵਿੱਚ ਹਾਲ ਹੀ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਅਤੇ ਕੈਨੇਡੀਅਨ ਪ੍ਰਧਾਨ ਮੰਤਰੀਆਂ ਵਿਚਾਲੇ ਖਾਲਿਸਤਾਨ ਮੁੱਦੇ ‘ਤੇ ਵਿਵਾਦਪੂਰਨ ਚਰਚਾ ਤੋਂ ਬਾਅਦ ਮਤਭੇਦ ਵਧ ਗਿਆ ਸੀ।