ਚੰਡੀਗੜ੍ਹ, 22 ਨਵੰਬਰ 2023- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨ ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ, ਜੇ ਕਿਸਾਨਾਂ ਦਾ ਇਹੀ ਰਵੱਈਆ ਰਿਹਾ ਤਾਂ, ਯੂਨੀਅਨ ਵਾਲਿਆਂ ਨੂੰ ਧਰਨੇ ਲਾਉਣ ਲਈ ਬੰਦੇ ਨਹੀਂ ਲੱਭਣੇ। ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ..ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ .. ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ।