ਕਪੂਰਥਲਾ : ਸੁਲਤਾਨਪੁਰ ਲੋਧੀ ‘ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ ਦੌਰਾਨ ਪੰਜਾਬ ਦੇ ਇਕ ਹੋਮ ਗਾਰਡ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਵੱਡਾ ਐਲਾਨ ਕੀਤਾ ਹੈ।
ਟਵੀਟ ਅਨੁਸਾਰ : ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…
ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ…ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ….