ਕਰਾਚੀ, 29 ਜੂਨ- ਕਰਾਚੀ ਸਥਿਤ ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਪਾਕਿਸਤਾਨ ਮੀਡੀਆ ਮੁਤਾਬਕ ਸਟਾਕ ਐਕਸਚੇਂਜ ਦੀ ਇਮਾਰਤ ‘ਚ ਚਾਰ ਅੱਤਵਾਦੀ ਦਾਖ਼ਲ ਹੋਏ ਅਤੇ ਉਨ੍ਹਾਂ ਵਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ‘ਚ ਕਈ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਫਿਲਹਾਲ ਇਮਾਰਤ ‘ਚੋਂ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਘਟਨਾ ਤੋਂ ਕੁਝ ਸਮੇਂ ਬਾਅਦ ਖ਼ਬਰ ਮਿਲੀ ਕਿ ਸੁਰੱਖਿਆ ਬਲਾਂ ਨੇ ਚਾਰੋਂ ਅੱਤਵਾਦੀਆਂ ਨੂੰ ਮਾਰ ਮੁਕਾਇਆ।