ਫਰੀਦਕੋਟ, 30 ਨਵੰਬਰ 2023 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਲਈ ਮੁਫਤ ਤੀਰਥ ਯਾਤਰਾ ਲਈ ਬੱਸਾਂ ਤੇ ਟਰੇਨਾਂ ਦੀ ਸ਼ੁਰੂਆਤ ਕਰਵਾ ਕੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ, ਜਿਸਦੀ ਹਰ ਪਾਸਿਓਂ ਸ਼ਲਾਘਾ ਹੋ ਰਹੀ ਹੈ। ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਕਿਹਾ ਇਸ ਨਾਲ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਬਜ਼ੁਰਗਾਂ, ਗਰੀਬਾਂ, ਲਾਚਾਰ ਅਤੇ ਹੋਰ ਲੋਕਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਸਰਕਾਰ ਦੇ ਇਸ ਫੈਸਲੇ ਤੋਂ ਫਰੀਦਕੋਟ ਹਲਕੇ ਦੇ ਵਾਸੀ ਵੀ ਖੁਸ਼ ਹਨ। ਗੁਰਤੇਜ ਸਿੰਘ ਖੋਸਾ ਨੇ ਕਿਹਾ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਾਕੀ ਰਹਿੰਦੇ ਵਾਅਦੇ ਵੀ ਜਲਦ ਪੂਰੇ ਕਰੇਗੀ ਤੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ।