ਨੂਰਪੁਰ ਬੇਦੀ 01 ਦਸੰਬਰ 2023 : ਡਾ.ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਬਲਾਕ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਏਡਜ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਡਾਕਟਰ ਵਿਧਾਨ ਚੰਦਰ ਨੇ ਦੱਸਿਆ ਕਿ ਵਿਸ਼ਵ ਏਡਸ ਦਿਵਸ 1988 ਤੋਂ ਹਰ ਸਾਲ ਇੱਕ ਦਸੰਬਰ ਨੂੰ ਐਚ.ਆਈ.ਵੀ ਦੀ ਲਾਗ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਹਰ ਸਾਲ ਵਿਸ਼ਵ ਏਡਜ਼ ਦਿਵਸ ਵੱਖਰੇ ਥੀਮ ਨਾ ਮਨਾਇਆ ਜਾਂਦਾ, ਇਸ ਸਾਲ ਇਹ ਦਿਵਸ “ਸਮਾਜ ਦੇ ਭਾਈਚਾਰੇ ਨੂੰ ਅਗਵਾਈ ਕਰਨ ਦਿਓ” ਦੇ ਥੀਮ ਨਾਲ ਮਨਾਇਆ ਜਾ ਰਿਹਾ ਤਾਂ ਜੋ ਲੋਕ ਆਪਣੀ ਜਿੰਮੇਵਾਰੀ ਨੂੰ ਬਿਹਤਰ ਢੰਗ ਨਾਲ ਸਮਝ ਕੇ ਇਸ ਬਿਮਾਰੀ ਨੂੰ ਜੜ ਤੋਂ ਖਤਮ ਕਰਨ ਵਾਲਾ ਅੱਗੇ ਵੱਧਣ। ਉਹਨਾਂ ਏਡਜ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਏਡਜ਼ ਇੱਕ ਗੰਭੀਰ ਬਿਮਾਰੀ ਹੈ। ਇਸ ਦੀ ਜਾਗਰੂਕਤਾ ਵਿੱਚ ਹੀ ਇਸ ਦਾ ਬਚਾਅ ਹੈ, ਏਡਜ਼ ਬਿਮਾਰੀ ਅਸੁਰੱਖਿਅਤ ਯੌਨ ਸੰਬੰਧ ਬਣਾਉਣ ਨਾਲ, ਦੂਸ਼ਿਤ ਸੂਈਆਂ ਅਤੇ ਸਰਿੰਜਾਂ ਦੀ ਵਰਤੋਂ ਨਾਲ ਐਚ.ਆਈ.ਵੀ ਗ੍ਰਸਿਤ ਖੂਨ ਚੜਾਉਣ ਨਾਲ ਅਤੇ ਐਚ.ਆਈ.ਵੀ ਗ੍ਰਸਿਤ ਮਾਂ ਤੋਂ ਬੱਚੇ ਨੂੰ ਇਹ ਬਿਮਾਰੀ ਹੋ ਸਕਦੀ ਹੈ, ਇਸ ਬਿਮਾਰੀ ਤੋਂ ਬਚਣ ਦੇ ਉਪਾਅ ਜਿਵੇਂ ਡਿਸਪੋਜ਼ਲ ਸੂਈਆਂ ਅਤੇ ਸਰਿੰਜਾਂ ਦੀ ਵਰਤੋਂ ਕਰੋ। ਉਨ੍ਹਾਂ ਦੱਸਿਆ ਕਿ ਏਡਜ਼ ਇਕੱਠੇ ਬੈਠ ਕੇ ਖਾਣਾ ਖਾਣ,ਖੇਡਣ ,ਹੱਥ ਫੜਨ ਚੁੰਮਣ ,ਮੱਛਰ ਦੇ ਕੱਟਣ ਆਦਿ ਨਾਲ ਨਹੀਂ ਫੈਲਦੀ, ਇਸ ਸਬੰਧੀ ਅਜੇ ਵੀ ਜਾਗਰੂਕਤਾ ਦੀ ਲੋੜ ਹੈ, ਤਾਂ ਜੋ ਏਡਜ਼ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਤੇ ਇਸ ਬਿਮਾਰੀ ਨੂੰ ਫੈਲਣ ਨੂੰ ਰੋਕਿਆ ਜਾ ਸਕੇ।