ਮਿਜ਼ੋਰਮ : ਵਿਧਾਨ ਸਭਾ ਚੋਣਾਂ ਵਿਚ ਮਿਜ਼ੋਰਮ ਵਿੱਚ ਪੀਪੁਲਸ ਮੂਵਮੈਂਟ (ZPM) ਨੂੰ ਬਹੁਮਤ ਮਿਲ ਗਿਆ ਹੈ। 40 ਵਿੱਚੋਂ 27 ਸੀਟਾਂ ZPM ਨੇ ਜਿੱਤੀਆਂ। ਮਿਜ਼ੋਰਮ ਦੇ ਮੁੱਖ ਮੰਤਰੀ ਜ਼ੋਰਮਥੰਗਾ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੀ ਹਾਰ ਤੋਂ ਬਾਅਦ ਅਸਤੀਫਾ ਦੇਣ ਲਈ ਸੋਮਵਾਰ ਸ਼ਾਮ ਨੂੰ ਰਾਜਪਾਲ ਹਰੀ ਬਾਬੂ ਕੰਭਮਪਤੀ ਨੂੰ ਮਿਲਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ਼ਾਮ ਕਰੀਬ 4 ਵਜੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਵੱਲੋਂ ਅਸਤੀਫਾ ਦੇਣ ਦੀ ਸੰਭਾਵਨਾ ਹੈ।