ਅੰਮ੍ਰਿਤਸਰ, 14 ਦਸੰਬਰ 2023- ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਪਹੁੰਚੀ ਉਥੇ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਬੇਸ਼ੱਕ ਬੇਅਦਬੀ ਦੇ ਦੋਸ਼ ਲਈ ਮਾਫੀ ਮੰਗੀ ਗਈ, ਉੱਥੇ ਹੀ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਸੁਖਬੀਰ ਸਿੰਘ ਬਾਦਲ ਵੱਲੋਂ ਮਾਫੀ ਮੰਗੇ ਜਾਣ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੱਧਵਰ ਨੇਤਾ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਭਗਵੰਤ ਮਾਨ ਤੇ ਕਈ ਸਵਾਲ ਸਾਧੇ ਗਏ।
ਸ਼੍ਰੋਮਣੀ ਅਕਾਲੀ ਦਲ ਦਾ 103ਵਾ ਸਥਾਪਨਾ ਦਿਵਸ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਇਆ ਗਿਆ ਉੱਥੇ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਸਮੇਂ ਹੋਈ ਬੇਅਦਬੀ ਦੇ ਦੋਸ਼ ਲਈ ਸੰਗਤਾਂ ਕੋ ਮਾਫੀ ਵੀ ਮੰਗੀ ਗਈ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਉੱਤੇ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਬੇਅਦਬੀਆਂ ਦੇ ਦੌਰ ਜਾਰੀ ਹਨ ਲੇਕਿਨ ਜੇਕਰ ਕਿਸੇ ਹੋਰ ਸਰਕਾਰ ਪੰਜਾਬ ਵਿੱਚ ਹੁੰਦੀ ਤਾਂ ਹੁਣ ਤੱਕ ਮੋਰਚੇ ਖੁੱਲ ਜਾਣੇ ਸੀ ਉਹਤੇ ਹੀ ਬਲਵੰਤ ਸਿੰਘ ਰਾਜੋਵਾਣਾ ਦੀ ਮਾਫੀ ਨੂੰ ਲੈ ਕੇ ਉਹਨਾਂ ਵੱਲੋਂ 20 ਤਰੀਕ ਦੇ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਲੱਖਾਂ ਦੀ ਗਿਣਤੀ ਚ ਹੋਏ ਹਸਤਾਕਸ਼ਰਾਂ ਨੂੰ ਲੈ ਕੇ ਉਹ ਜਰੂਰ ਰਾਸ਼ਟਰਪਤੀ ਦੀ ਭਵਨ ਪਹੁੰਚਣਗੇ ਤਾਂ ਜੋ ਕਿ ਬੰਦੀ ਸਿੰਘਾਂ ਦੀ ਰਿਹਾਈ ਜਿਸ ਵਿੱਚ ਬਲਵੰਤ ਸਿੰਘ ਰਾਜੋਵਾਣਾ ਦੀ ਸਜ਼ਾ ਨੂੰ ਮਾਫ ਕਰਵਾਇਆ ਜਾ ਸਕੇ। ਉੱਥੇ ਹੀ ਦੂਸਰੇ ਪਾਸੇ ਹਰਸਿਮਰਤ ਕੌਰ ਬਾਦਲ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਕੜੀ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਤਕੜੀ ਹੈ ਉਹਨਾਂ ਨੇ ਕਿਹਾ ਕਿ ਜੋ ਬਿਕਰਮ ਸਿੰਘ ਮਜੀਠੀਆ ਤੇ ਉਸ ਦੀ ਧਰਮ ਪਤਨੀ ਉੱਤੇ ਮਾਮਲਾ ਦਰਜ ਕਰਨ ਦੀ ਗੱਲ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾ ਰਹੀ ਹੈ। ਉਹ ਉਸ ਦਾ ਬੁਖਲਾਹਟ ਹੈ।
ਉਹਨਾਂ ਨੇ ਕਿਹਾ ਕਿ ਜੋ ਪਿਛਲੀਆਂ ਸਰਕਾਰਾਂ ਸਨ ਉਹਨਾਂ ਵੱਲੋਂ ਵੀ ਬਿਕਰਮ ਸਿੰਘ ਮਜੀਠੀਆ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਲੇਕਿਨ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਵਾਂਗੂੰ ਦੁਬਾਰਾ ਤੋਂ ਸੁਰਜੀਵਤ ਹੁੰਦਾ ਹੋਇਆ ਨਜ਼ਰ ਆਉਂਦਾ ਹੈ। ਉੱਥੇ ਹੀ ਉਹਨਾਂ ਵੱਲੋਂ ਸੰਸਦ ਭਵਨ ਵਿੱਚ ਹੋਏ ਹਮਲੇ ਤੇ ਬੋਲਦੇ ਹੋਏ ਕਿਹਾ ਕਿ ਇਹ ਕਾਫੀ ਦੁਖਦਾਈ ਘਟਨਾ ਹੈ ਜੋ ਕਿ ਇੱਕ ਸੰਸਦ ਭਵਨ ਦੇ ਵਿੱਚ ਹਮਲਾ ਹੋਇਆ ਹੈ ਉਹਨਾਂ ਨੇ ਕਿਹਾ ਕਿ ਬੀਤੇ ਕੁਝ ਸਮੇਂ ਪਹਿਲਾਂ ਵੀ ਸੰਸਦ ਭਾਵਾਂ ਦੀ ਇੱਕ ਵੀਡੀਓ ਪੰਜਾਬ ਦੇ ਹੀ ਮੈਂਬਰ ਪਾਰਲੀਮੈਂਟ ਵੱਲੋਂ ਬਣਾਈ ਗਈ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਸਵਾਲੀਆਂ ਨਿਸ਼ਾਨ ਉਸ ਉੱਤੇ ਖੜੇ ਕੀਤੇ ਗਏ ਸਨ। ਲੇਕਿਨ ਅੱਜ ਜੇ ਕੋਈ ਹਮਲਾ ਹੁੰਦਾ ਹੈ ਤਾਂ ਉਹ ਕਾਫੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉੱਥੇ ਹੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਦੂਸਰੇ ਪਾਰਟੀਆਂ ਨੂੰ ਹੁਣ ਦਰਕਨਾਰ ਕਰਦੇ ਹੋਏ ਨਜ਼ਰ ਆ ਰਹੇ ਹਨ ਇਸੇ ਕਰਕੇ ਹੀ ਵੱਡੀ ਗਿਣਤੀ ਵਿੱਚ ਕੱਦਵਰ ਨੇਤਾ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਸਤੇ ਲਗਾਤਾਰ ਹੀ ਜਦੋਜਹਿਦ ਕਰ ਰਹੇ ਹਨ।
ਇੱਥੇ ਦੱਸਣ ਯੋਗ ਹੈ ਕਿ ਅਕਾਲੀ ਦਲ ਦੇ ਸਮੇਂ ਹੋਈ ਬੇਅਦਬੀ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਉੱਤੇ ਸਾਰੀ ਪਾਰਟੀਆਂ ਵੱਲੋਂ ਦਬਾਅ ਬਣਾਇਆ ਜਾ ਰਿਹਾ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਹਾਸ਼ੀਅਤ ਤੇ ਆਉਂਦੀ ਹੋਈ ਨਜ਼ਰ ਆ ਰਹੀ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਬੇਅਦਬੀੀਆਂ ਦੇ ਦੌਰ ਲਗਾਤਾਰ ਵੱਧ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਵਿੱਚ ਮੌਜੂਦਾ ਸਰਕਾਰ ਨੂੰ ਨਿਸ਼ਾਨੇ ਤੇ ਅਤੇ ਉਸ ਉੱਤੇ ਸਵਾਲੀਆਂ ਨਿਸ਼ਾਨ ਖੜੇ ਕਰ ਰਹੇ ਹਨ। ਉੱਥੇ ਹੀ ਹੁਣ ਵੇਖਣਾ ਹੋਵੇਗਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਉਹਨਾਂ ਦੇ ਸਮੇਂ ਹੋਈ ਬੇਅਦਬੀ ਦੀ ਮੰਗੀ ਗਈ ਮਾਫੀ ਤੋਂ ਬਾਅਦ ਹੁਣ ਸਿਆਸਤ ਕਿੰਨੀ ਕੁ ਭੱਖਦੀ ਹੈ।