• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ SGPC ਵੱਲੋਂ ਉਲੀਕੇ ਦਿੱਲੀ ਰੋਸ ਮਾਰਚ ’ਚ ਅਕਾਲੀ ਦਲ ਭਰਵੀਂ ਹਾਜ਼ਰੀ ਨਾਲ ਹੋਵੇਗਾ ਸ਼ਾਮਲ

Asli Punjabi by Asli Punjabi
December 14, 2023
in Top Stories
0
ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ SGPC ਵੱਲੋਂ ਉਲੀਕੇ ਦਿੱਲੀ ਰੋਸ ਮਾਰਚ ’ਚ ਅਕਾਲੀ ਦਲ ਭਰਵੀਂ ਹਾਜ਼ਰੀ ਨਾਲ ਹੋਵੇਗਾ ਸ਼ਾਮਲ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 14 ਦਸੰਬਰ 2023- ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ 20 ਦਸੰਬਰ ਨੂੰ ਕੀਤੇ ਜਾ ਰਹੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਭਰਵੀਂ ਹਾਜ਼ਰੀ ਦਰਜ਼ ਕਰਵਾਏਗਾ। ਇਹ ਐਲਾਨ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ। ਇਸ ਇਕੱਤਰਤਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਵਿਚ ਆਗੂ ਸ਼ਾਮਲ ਸਨ।

ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਦਲ ਦੇ ਸਮੂਹ ਆਗੂ ਅਤੇ ਵਰਕਰ ਇਸ ਵਿਚ ਉਤਸ਼ਾਹ ਨਾਲ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਵਿਚ ਹਰ ਹਲਕੇ ਤੋਂ ਭਰਵੀਂ ਗਿਣਤੀ ਹਾਜ਼ਰੀ ਦਰਜ ਕਰਵਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਖ ਤੋਂ ਸਹਿਯੋਗ ਦਿੱਤਾ ਜਾਵੇਗਾ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਉਂਕਿ ਪੰਥ ਦਾ ਨੁਮਾਇੰਦਾ ਰਾਜਸੀ ਦਲ ਹੈ, ਇਸ ਲਈ ਬੰਦੀ ਸਿੰਘਾਂ ਦੇ ਕੌਮੀ ਮੁੱਦੇ ’ਤੇ ਆਪਣਾ ਫ਼ਰਜ਼ ਮੋਹਰੀ ਸਫਾ ਵਿਚ ਨਿਭਾਏਗਾ। ਉਨ੍ਹਾਂ ਸਰਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਿੱਖ ਕੌਮ ਨਾਲ ਵਿਤਕਰਾ ਠੀਕ ਨਹੀਂ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਆਯੋਜਤ ਕੀਤੇ ਜਾ ਰਹੇ 20 ਦਸੰਬਰ ਦੇ ਦਿੱਲੀ ਰੋਸ ਮਾਰਚ ਵਿਚ ਸਮਰਥਨ ਦੇਣ ਵਾਲੀਆਂ ਸਾਰੀਆਂ ਧਿਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਲੜਿਆ ਜਾ ਰਿਹਾ ਸੰਘਰਸ਼ ਹੈ, ਜੋ ਕੌਮੀ ਏਕੇ ਨਾਲ ਇਤਿਹਾਸਕ ਹਾਜ਼ਰੀ ਦਰਜ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਰੋਸ ਮਾਰਚ ਸ਼ਾਂਤਮਈ ਤਰੀਕੇ ਨਾਲ ਆਪਣੇ ਆਪ ਵਿਚ ਇਕ ਮਿਸਾਲ ਸਾਬਤ ਹੋਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਇਸ ਇਕੱਤਰਤਾ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੰਥਕ ਮਾਮਲਿਆਂ ’ਤੇ ਕੁਝ ਮਤੇ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਆਗੂਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।

ਇਕੱਤਰਤਾ ਮੌਕੇ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ, ਸ. ਬਿਕਰਮ ਸਿੰਘ ਮਜੀਠੀਆ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਹੀਰਾ ਸਿੰਘ ਗਾਬੜੀਆ, ਪ੍ਰੋ. ਵਿਰਸਾ ਸਿੰਘ ਵਲਟੋਹਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਜਨਮੇਜਾ ਸਿੰਘ ਸੇਖੋਂ, ਸ. ਵੀਰ ਸਿੰਘ ਲੋਪੋਕੇ, ਸ. ਰਵੀਕਰਨ ਸਿੰਘ ਕਾਹਲੋਂ, ਸ. ਇਕਬਾਲ ਸਿੰਘ ਝੂੰਦਾ, ਸ. ਚਰਨਜੀਤ ਸਿੰਘ ਬਰਾੜ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਤਲਬੀਰ ਸਿੰਘ ਗਿੱਲ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਜਸਬੀਰ ਸਿੰਘ ਘੁੰਮਣ, ਸ. ਹਰਭਜਨ ਸਿੰਘ ਮਸਾਣਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਇੰਦਰਮੋਹਨ ਸਿੰਘ, ਸ. ਮੋਹਨ ਸਿੰਘ ਬੰਗੀ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਕੇਵਲ ਸਿੰਘ ਬਾਦਲ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਜੋਧ ਸਿੰਘ ਸਮਰਾ, ਸ. ਅਜਮੇਰ ਸਿੰਘ ਖੇੜਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਮੀਤ ਸਿੰਘ ਬੂਹ, ਬਾਬਾ ਟੇਕ ਸਿੰਘ, ਸ. ਸ਼ੇਰ ਸਿੰਘ ਮੰਡਵਾਲਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਜੋਗਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸਤਪਾਲ ਸਿੰਘ ਤਲਵੰਡੀ, ਸ. ਪਰਮਜੀਤ ਸਿੰਘ ਖਾਲਸਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਦੇਸ਼ ਰਾਜ ਧੁੱਗਾ, ਸ. ਤੇਜਾ ਸਿੰਘ ਕਾਮਲਪੁਰ ਅਤੇ ਵੱਡੀ ਗਿਣਤੀ ਹੋਰ ਅਕਾਲੀ ਆਗੂ ਮੌਜੂਦ ਸਨ।

Previous Post

ਕੈਨੇਡਾ: ਮਹਾਨ ਚਿੱਤਰਕਾਰ ਕਿਰਪਾਲ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ 16-17 ਦਸੰਬਰ ਨੂੰ

Next Post

ਸੰਸਦ ਸੁਰੱਖਿਆ ਮਾਮਲਾ : 8 ਸੁਰੱਖਿਆ ਕਰਮਚਾਰੀ ਮੁਅੱਤਲ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸੰਸਦ ਸੁਰੱਖਿਆ ਮਾਮਲਾ : 8 ਸੁਰੱਖਿਆ ਕਰਮਚਾਰੀ ਮੁਅੱਤਲ

ਸੰਸਦ ਸੁਰੱਖਿਆ ਮਾਮਲਾ : 8 ਸੁਰੱਖਿਆ ਕਰਮਚਾਰੀ ਮੁਅੱਤਲ

Recommended

ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦੇ ਵਿਆਹ ‘ਚ ਭਗਵੰਤ ਮਾਨ ਪਰਿਵਾਰ ਸਮੇਤ ਕੈਬਨਿਟ ਮੰਤਰੀਆਂ ਸਮੇਤ ਹੋਏ ਸ਼ਾਮਲ, ਦਿੱਤੀਆਂ ਵਧਾਈਆਂ

ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦੇ ਵਿਆਹ ‘ਚ ਭਗਵੰਤ ਮਾਨ ਪਰਿਵਾਰ ਸਮੇਤ ਕੈਬਨਿਟ ਮੰਤਰੀਆਂ ਸਮੇਤ ਹੋਏ ਸ਼ਾਮਲ, ਦਿੱਤੀਆਂ ਵਧਾਈਆਂ

November 7, 2023
ਹੁਣ ਬਰਨਾਲਾ ਵਾਸੀਆਂ ਨੂੰ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਮਸਿਆ ਤੋਂ ਮਿਲੇਗੀ ਨਿਜਾਤ

ਹੁਣ ਬਰਨਾਲਾ ਵਾਸੀਆਂ ਨੂੰ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਮਸਿਆ ਤੋਂ ਮਿਲੇਗੀ ਨਿਜਾਤ

July 31, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In