ਮਹਾਰਾਸ਼ਟਰ, 14 ਦਸੰਬਰ – ਮੁੰਬਈ ਕ੍ਰਾਈਮ ਬ੍ਰਾਂਚ ਨੇ ਭਾਰਤ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਾਈਮ ਬ੍ਰਾਂਚ ਦੇ ਡੀ.ਸੀ.ਪੀ. ਰਾਜਤਿਲਕ ਰੌਸ਼ਨ ਨੇ ਕਿਹਾ ਕਿ ਕੁੱਲ 9 ਬੰਗਲਾਦੇਸ਼ ਦੇ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਭਾਰਤ ਤੋਂ ਬੰਗਲਾਦੇਸ਼ ਨੂੰ ਗੈਰ-ਕਾਨੂੰਨੀ ਢੰਗ ਨਾਲ ਪੈਸੇ ਭੇਜਦੇ ਸਨ। ਉਨ੍ਹਾਂ ਕਿਹਾ ਕਿ ਇਸ ਵਿਚ ਜ਼ਿਆਦਾ ਲੋਕ ਸ਼ਾਮਿਲ ਹੋ ਸਕਦੇ ਹਨ ਅਤੇ ਉਨ੍ਹਾਂ ਨੇ ਜਾਅਲੀ ਆਧਾਰ ਕਾਰਡ ਬਣਾ ਕੇ ਭਾਰਤ ਆ ਕੇ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਬੈਂਕ ਖਾਤੇ ਵੀ ਖੋਲ੍ਹੇ ਸਨ।