• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਦੀਨਨਾਸ਼ਕਾਂ ਦੇ ਛਿੜਕਾਅ ਕਰਨ ਸਮੇਂ ਕੱਟ ਵਾਲੀ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ ਡੇਢ ਫੁੱਟ ਰੱਖੋ : ਡਾ. ਅਮਰੀਕ ਸਿੰਘ

Asli Punjabi by Asli Punjabi
December 15, 2023
in Punjab
0
ਨਦੀਨਨਾਸ਼ਕਾਂ ਦੇ ਛਿੜਕਾਅ ਕਰਨ ਸਮੇਂ ਕੱਟ ਵਾਲੀ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ ਡੇਢ ਫੁੱਟ ਰੱਖੋ : ਡਾ. ਅਮਰੀਕ ਸਿੰਘ
586
SHARES
3.3k
VIEWS
Share on FacebookShare on TwitterShare on Whatsapp

ਧਾਰੀਵਾਲ/ਗੁਰਦਾਸਪੁਰ, 15 ਦਸੰਬਰ 2023 : ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਡਾ. ਅਮਰੀਕ ਸਿੰਘ ਨੇ ਬਲਾਕ ਧਾਰੀਵਾਲ ਦੇ ਪਿੰਡ ਸਹਾਰੀ ਵਿਖੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਇਸ ਮੌਕੇ ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਪਲਵਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਨੂੰ ਨਦੀਨਾਸ਼ਕ ਸੁਰੱਖਿਅਤ ਵਰਤੋਂ ਕਰਨ ਅਤੇ ਛਿੜਕਾਅ ਤਕਨੀਕਾਂ ਦੀ ਵਰਤੋਂ ਬਾਰੇ ਜਾਗਰੁਕ ਕੀਤਾ ਗਿਆ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ। ਉਨਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ `ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇਧਰ ਉਧਰ ਨਾ ਘੁਮਾਓ। ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਸਿੱਲ ਠੀਕ ਹੈ ਤਾਂ ਪਹਿਲੇ ਪਾਣੀ ਲਾਉਣ ਤੋਂ ਪਹਿਲਾਂ 13 ਗਰਾਮ ਸਲਫੋਸਲਫੂਰਾਨ ਜਾਂ 500 ਗਰਾਮ ਆਈਸੋਪਰੋਟਯੂਰਾਨ ਜਾਂ 400 ਮਿਲੀਲਿਟਰ ਪੀਨੋਕਸਾਡਿਨ ਨਾਮਕ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਜਾ ਸਕਦੀ ਹੈ, ਕਿਉਂਕਿ ਪਾਣੀ ਲਾਉਣ ਨਾਲ ਨਦੀਨ ਵੱਡੇ ਹੋ ਸਕਦੇ ਹਨ, ਜਿਸ ਕਾਰਨ ਰੋਕਥਾਮ ਸਹੀ ਤਰਾਂ ਨਹੀਂ ਹੁੰਦੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦੇ ਛਿੜਕਾਅ ਤੋਂ ਬਾਅਦ ਸਪਰੇਅ ਪੰਪ ਨੂੰ ਪਾਣੀ ਨਾਲ ਧੋ ਕੇ ਅਤੇ ਫਿਰ ਕੱਪੜੇ ਧੋਣ ਵਾਲੇ ਸੋਢੇ ਦੇ 0.5 ਫੀਸਦੀ ਘੋਲ ਨਾਲ ਚੰਗੀ ਤਰਾਂ ਧੋ ਲੈਣਾ ਚਾਹੀਦਾ। ਉਨਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ.ਬੀ.ਡਬਲਿਯੂ. 550 ਅਤੇ ਉੱਨਤ ਪੀ.ਬੀ.ਡਬਲਿਯੂ. 550 ਉੱਪਰ ਨਹੀਂ ਵਰਤਣੀ ਚਾਹੀਦੀ। ਉਨਾਂ ਕਿਹਾ ਕਿ ਕਦੇ ਵੀ ਕਿਸੇ ਦੇ ਕਹੇ ਤੇ ਨਦੀਨਨਾਸ਼ਕਾਂ ਦੇ ਮਿਸ਼ਰਣ ਦੀ ਵਰਤੋਂ ਨਾ ਕਰੋ। ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ.ਐੱਫ.(ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।

ਡਾ.ਦਿਲਰਾਜ ਸਿੰਘ ਨੇ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ, ਕੰਡਿਆਲੀ ਪਾਲਕ, ਰਿਵਾੜੀ/ਰਾਰੀ, ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ.ਐੱਫ. (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 25-30 ਦਿਨਾਂ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ। ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਚੌੜੇ ਪੱਤੀ ਅਤੇ ਘਾਹ ਪੱਤੀ ਵਾਲੇ ਨਦੀਨ ਹੋਣ ਤਾਂ 160 ਗ੍ਰਾਮ ਮਿਜੋਸਲਫੂਰਾਨ ਪਲੱਸ ਆਇਉਡੋਸਲਫੂਰਾਨ 3.6 ਡਬਲਿਯੂ ਡੀ.ਜੀ. (ਅਟਲਾਂਟਿਸ) ਜਾਂ 16 ਗ੍ਰਾਮ ਸਲਫੋਸਲਫੂਰਾਨ ਪਲੱਸ ਮੈਟਸਲਫੂਰਾਨ 75 ਡਬਲਿਯੂ ਜੀ (ਟੋਟਲ) ਜਾਂ ਫਿਨੌਕਸਾਪ੍ਰੋਪ ਪਲੱਸ ਮੈਟਰੀਬਿਊਜ਼ਿਨ 22 ਈ.ਸੀ.(ਅੋਕਾਰਡ ਪਲੱਸ) 500 ਮਿਲੀ ਲਿਟਰ ਜਾਂ 200 ਗ੍ਰਾਮ ਸ਼ਗਨ 21-11 (ਕਲੋਡਿਨੋਫਾਪ + ਮੈਟਰੀਬਿਊਜਿਨ) ਪ੍ਰਤੀ ਏਕੜ ਨੂੰ ਬਿਜਾਈ ਤੋਂ 30-35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਘੋਲ ਕੇ ਇਕਸਾਰ ਛਿੜਕਾਅ ਕਰਨਾ ਚਾਹੀਦਾ ਹੈ।

Previous Post

ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਪੰਜ ਕਰੋੜ ਦੀ ਲਾਗਤ ਨਾਲ ਤਿੰਨ ਵਾਟਰ ਵਰਕਸਾਂ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ

Next Post

ਹਾਈ ਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਅੱਜ, ਹੋਵੇਗੀ ਈ ਵੀ ਐਮ ਦੀ ਵਰਤੋਂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹਾਈ ਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਅੱਜ, ਹੋਵੇਗੀ ਈ ਵੀ ਐਮ ਦੀ ਵਰਤੋਂ

ਹਾਈ ਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਅੱਜ, ਹੋਵੇਗੀ ਈ ਵੀ ਐਮ ਦੀ ਵਰਤੋਂ

Recommended

ਅਮਰੀਕਾ ਵਿੱਚ ਭਾਰਤੀ ਵਿਦਿਆਰਥਣ ਲਾਪਤਾ

ਅਮਰੀਕਾ ਵਿੱਚ ਭਾਰਤੀ ਵਿਦਿਆਰਥਣ ਲਾਪਤਾ

June 3, 2024
ਬਾਦਲ ਦੀ ਰਿਹਾਇਸ਼ ‘ਤੇ 19 ਜਣੇ ਕੋਰੋਨਾ ਮਰੀਜ਼ – ਸੁਖਬੀਰ ਤੇ ਬੀਬਾ ਬਾਦਲ ਸਣੇ ਬੱਚਿਆਂ ਦੀ ਰਿਪੋਰਟ ਆਈ ਨੈਗੇਟਿਵ

ਬਾਦਲ ਦੀ ਰਿਹਾਇਸ਼ ‘ਤੇ 19 ਜਣੇ ਕੋਰੋਨਾ ਮਰੀਜ਼ – ਸੁਖਬੀਰ ਤੇ ਬੀਬਾ ਬਾਦਲ ਸਣੇ ਬੱਚਿਆਂ ਦੀ ਰਿਪੋਰਟ ਆਈ ਨੈਗੇਟਿਵ

August 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In