ਜੈਪੁਰ, 15 ਦਸੰਬਰ – ਭਜਨ ਲਾਲ ਸ਼ਰਮਾ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨਾਲ ਦੋ ਉਪ ਮੁੱਖ ਮੰਤਰੀਆਂ- ਦੀਆ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਨੇ ਵੀ ਸਹੁੰ ਚੁੱਕੀ।
ਰਾਜਪਾਲ ਕਲਰਾਜ ਮਿਸ਼ਰਾ ਤਿੰਨਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕਈ ਹੋਰ ਲੋਕ ਮੌਜੂਦ ਰਹੇ।