ਚੰਡੀਗੜ੍ਹ 18 ਦਸੰਬਰ 2023- ਪੰਜਾਬ ਦੀ ਮਾਨ ਸਰਕਾਰ ਦੇ ਵਲੋਂ ਮੁਲਾਜ਼ਮਾਂ ਦਾ 4% DA ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ। ਸੀਐਮ ਮਾਨ ਨੇ ਅੱਗੇ ਲਿਖਿਆ ਕਿ, ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ…DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।