ਪੰਚਕੂਲਾ, 19 ਦਸੰਬਰ 2023 : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਮੱਥਾ ਟੇਕਿਆ ਅਤੇ ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ. ਲਾਲਪੁਰਾ ਨੇ ਦੱਸਿਆ ਕਿ ਦਸੰਬਰ ਦਾ ਮਹੀਨਾ ਸਿੱਖ ਧਰਮ ਦੇ ਇਤਿਹਾਸ ਵਿੱਚ ਬਹੁਤ ਹੀ ਮਹੱਤਵਪੂਰਨ ਸਥਾਨ ਰੱਖਦਾ ਹੈ ਕਿਉਂਕਿ ਇਸੇ ਮਹੀਨੇ ਸਾਲ 1704 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੇ ‘ਧਰਮ’ ਦੇ ਉਦੇਸ਼ ਨੂੰ ਕਾਇਮ ਰੱਖਣ ਲਈ ਹੱਕ, ਸੱਚ ਅਤੇ ਨਿਆਂ ਦੇ ਲਈ ਲਾਮਿਸਾਲ ਕੁਰਬਾਨੀ ਦਿੱਤੀ ਸੀ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਸ. ਲਾਲਪੁਰਾ ਨੇ ਉਨ੍ਹਾਂ ਨੂੰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਰਾਸ਼ਟਰ ਪ੍ਰਤੀ ਆਪਣਾ ਫਰਜ਼ ਨਿਭਾਉਣ ਲਈ ਆਪਣੀ ਬੇਅੰਤ ਊਰਜਾ ਨੂੰ ਲਗਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ: ਰਮਨੀਕ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਇੱਕ ਅਜਿਹਾ ਸਮਾਜ ਚਿਤਵਿਆ ਸੀ ਜਿਸ ਵਿੱਚ ਸਭ ਨੂੰ ਬਰਾਬਰੀ ਦੇ ਅਧਿਕਾਰ ਹਾਸਿਲ ਹੋਣ ਅਤੇ ਸ਼ੋਸ਼ਣ ਲਈ ਕੋਈ ਥਾਂ ਨਾ ਹੋਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚ.ਐਸ.ਜੀ.ਐਮ.ਸੀ.) ਦੇ ਜਨਰਲ ਸਕੱਤਰ ਸ: ਰਮਨੀਕ ਸਿੰਘ ਮਾਨ, ਸਕੱਤਰ ਐਚ.ਐਸ.ਜੀ.ਐਮ.ਸੀ. ਸ. ਸਰਬਜੀਤ ਸਿੰਘ, ਕਾਲਕਾ ਤੋਂ ਮੈਂਬਰ ਐਚ.ਐਸ.ਜੀ.ਐਮ.ਸੀ. ਸ. ਸੁਜਿੰਦਰ ਸਿੰਘ ਤੂਰ, ਗੁਰਦੁਆਰਾ ਸ੍ਰੀ ਨਾਡਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਜੀਤ ਸਿੰਘ ਹਾਜ਼ਿਰ ਸਨ।