ਐਸਏਐਸ ਨਗਰ, 19 ਦਸੰਬਰ – ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸਰਕਾਰੀ ਹਾਈ ਸਕੂਲ, ਮਜਾਤ ਅਤੇ ਸਰਕਾਰੀ ਮਿਡਲ ਸਕੂਲ, ਸਵਾੜਾ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਧਿਆਨ ਨਾਲ ਡ੍ਰਾਈਵਿੰਗ ਕਰਨ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ, ਟਰੈਫਿਕ ਨਿਯਮਾਂ, ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਮੌਡੀਫਾਈ ਨਾ ਕਰਵਾਉਣ ਦੀ ਅਪੀਲ ਕੀਤੀ ਗਈ।