ਨਵੀਂ ਦਿੱਲੀ, 20 ਦਸੰਬਰ 2023 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਅਮਰੀਕਾ ‘ਚ ਇਕ ਭਾਰਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਫ਼ਾਈਨੈਂਸ਼ੀਅਲ ਟਾਈਮਜ਼ ਅਖਬਾਰ ਨੂੰ ਦਿੱਤੀ ਇੱਕ ਵਿਸ਼ੇਸ਼ ਇੰਟਰਵਿਊ ਵਿੱਚ, PM ਮੋਦੀ ਨੇ ਕਿਹਾ ਕਿ ਉਹ ਕਿਸੇ ਵੀ ਸਬੂਤ ਨੂੰ ਵੇਖਣਗੇ ਪਰ ਕੁਝ ਘਟਨਾਵਾਂ ਅਮਰੀਕਾ-ਭਾਰਤ ਸਬੰਧਾਂ ਨੂੰ ਪਟੜੀ ਤੋਂ ਨਹੀਂ ਉਤਾਰਨਗੀਆਂ। ਜੇਕਰ ਕੋਈ ਸਾਨੂੰ ਕੋਈ ਜਾਣਕਾਰੀ ਦਿੰਦਾ ਹੈ, ਤਾਂ ਅਸੀਂ ਨਿਸ਼ਚਤ ਤੌਰ ‘ਤੇ ਇਸ ਦੀ ਜਾਂਚ ਕਰਾਂਗੇ। ਜੇਕਰ ਸਾਡੇ ਨਾਗਰਿਕਾਂ ਵਿੱਚੋਂ ਕਿਸੇ ਨੇ ਕੁਝ ਚੰਗਾ ਜਾਂ ਮਾੜਾ ਕੀਤਾ ਹੈ, ਤਾਂ ਅਸੀਂ ਇਸ ਦੀ ਜਾਂਚ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ।