ਨਵੀਂ ਦਿੱਲੀ, 20 ਦਸੰਬਰ – ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਕਿਹਾ ਹੈ ਕਿ ਨਕਲ ਲਾਹੁਣਾ ਅਪਰਾਧ ਨਹੀਂ ਹੈ, ਉਹ (ਭਾਜਪਾ) ਅਸਲ ਮਾਮਲੇ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਵਿਰੋਧੀ ਸੰਸਦ ਮੈਂਬਰਾਂ ਦੀ ਮੁਅੱਤਲੀ ਸਹੀ ਹੈ। ਮੈਂ ਸਪਸ਼ਟ ਕਰਦਿਆਂ ਕਿ ਉਪ ਰਾਸ਼ਟਰਪਤੀ ਅਤੇ ਕਿਸੇ ਹੋਰ ਦੇ ਅਕਸ ਸੱਟ ਮਾਰਨ ਦਾ ਬਿਲਕੁਲ ਕੋਈ ਇਰਾਦਾ ਨਹੀਂ ਸੀ, ਮੈਂ ਸੰਵਿਧਾਨਕ ਅਹੁਦਿਆਂ ਦਾ ਸਨਮਾਨ ਕਰਦਾ ਹਾਂ। ਉਨ੍ਹਾਂ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਨੇ 2014 ਤੋਂ 2019 ਦੇ ਵਿਚਕਾਰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਨਕਲ ਉਤਾਰਦੇ ਸਨ। ਉਨ੍ਹਾਂ ਨੇ ਜਦੋਂ ਅਜਿਹਾ ਕੀਤਾ ਤਾਂ ਸਾਰਿਆਂ ਨੇ ਇਸ ਨੂੰ ਮਜ਼ਾਰ ਵਜੋਂ ਲਿਆ ਨਾ ਕਿ ਗੰਭੀਰਤਾ ਨਾਲ। ਹੁਣ ਉਹ ਮੇਰੇ ਮਾਮਲੇ ਵਿੱਚ ਇਸ ਨੂੰ ਗੰਭੀਰਤਾ ਨਾਲ ਲੈ ਰਹੇ ਹਨ।