ਪਾਣੀਪਤ, 20 ਦਸੰਬਰ – ਹਰਿਆਣਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬੀਤੀ ਦੇਰ ਰਾਤ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 3.0 ਮਾਪੀ ਗਈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਇਸਦਾ ਕੇਂਦਰ ਪਾਣੀਪਤ ਹੈ। ਪਾਣੀਪਤ ਖੇਤਰ ਵਿੱਚ ਬੀਤੀ ਰਾਤ 12 ਵਜੇ ਭੂਚਾਲ ਆਇਆ। ਇਸ ਦਾ ਕੇਂਦਰ ਜ਼ਮੀਨ ਦੇ ਹੇਠਾਂ 5 ਕਿਲੋਮੀਟਰ ਡੂੰਘਾ ਸੀ।