• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਾਇਰ ਸੁਰਿੰਦਰਪ੍ਰੀਤ ਘਣੀਆਂ ਹੋਏ ਵਿਦਿਆਰਥੀਆਂ ਦੇ ਰੂਬਰੂ

Asli Punjabi by Asli Punjabi
December 22, 2023
in Punjab
0
ਸ਼ਾਇਰ ਸੁਰਿੰਦਰਪ੍ਰੀਤ ਘਣੀਆਂ ਹੋਏ ਵਿਦਿਆਰਥੀਆਂ ਦੇ ਰੂਬਰੂ
588
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 22 ਦਸੰਬਰ 2023: ਕੇਂਦਰੀ ਪੰਜਾਬੀ ਲੇਖਕ ਸਭਾ ( ਰਜਿ.)ਦੇ ਸਕੱਤਰ ਅਤੇ ਸ਼ਾਇਰ ਸੁਰਿੰਦਰਪ੍ਰੀਤ ਘਣੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੁਰਜ ਗਿੱਲ, ਜ਼ਿਲਾ ਬਠਿੰਡਾ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ। ਪ੍ਰੋਗਰਾਮ ਦੇ ਆਰੰਭ ਵਿੱਚ ਸਕੂਲ ਦੇ ਪ੍ਰਿੰਸੀਪਲ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਹਾਰਦਿਕ ਜੀ ਆਇਆਂ ਕਹਿੰਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਵਿਦਿਆਰਥੀ ਜੀਵਨ ਤੋਂ ਹੀ ਵੱਖ-ਵੱਖ ਅਖਬਾਰਾਂ ਅਤੇ ਰਸਾਲਿਆਂ ਵਿੱਚ ਸੁਰਿੰਦਰਪ੍ਰੀਤ ਘਣੀਆਂ ਦੀਆਂ ਰਚਨਾਵਾਂ ਪੜਦੇ ਆ ਰਹੇ ਹਨ। ਉਹਨਾਂ ਦੱਸਿਆ ਸ਼੍ਰੀ ਘਣੀਆ ਦੀ ਸ਼ਾਇਰੀ ਵਿੱਚ ਜਿੱਥੇ ਪੀੜਤ ਲੋਕਾਈ ਦਾ ਦਰਦ ਹੈ, ਉੱਥੇ ਇਸ ਪੀੜਾ ਲਈ ਜਿੰਮੇਵਾਰ ਧਿਰਾਂ ਦੇ ਖਿਲਾਫ ਰੋਹ- ਵਿਦਰੋਹ ਵੀ ਦਿਖਾਈ ਦਿੰਦਾ ਹੈ। ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਸੁਰਿੰਦਰਪ੍ਰੀਤ ਘਣੀਆਂ ਨੇ ਦੱਸਿਆ ਕਿ ਉਸ ਦੀ ਸਿਰਜਣਾ ਦਾ ਆਧਾਰ ਉਨਾਂ ਵੱਲੋਂ ਤੀਸਰੀ ਜਮਾਤ ਵਿੱਚ ਪੜ੍ਹਦਿਆਂ ਮਿਲਟਰੀ ਵਿੱਚ ਸੇਵਾ ਕਰਦੇ ਆਪਣੇ ਚਾਚਾ ਕੈਪਟਨ ਪ੍ਰੀਤਮ ਸਿੰਘ ਲਹਿਰੀ ਨੂੰ ਲਿਖੀਆਂ ਚਿੱਠੀਆਂ ਹਨ।

ਇਸ ਉਪਰੰਤ ਉਹਨਾਂ ਨੌਵੀਂ ਜਮਾਤ ਵਿੱਚ ਪੜ੍ਹਦਿਆਂ ਪਹਿਲਾ ਗੀਤ ਸ਼ਹੀਦ ਭਗਤ ਸਿੰਘ ਬਾਰੇ ਲਿਖਿਆ। ਉਹਨਾਂ ਆਪਣੀ ਸਿਰਜਣ ਪ੍ਰਕਿਰਿਆ ਬਾਰੇ ਗੱਲ ਕਰਦਿਆਂ ਦੱਸਿਆ ਕਿ ਕੋਈ ਰਚਨਾ ਕਿਹੜੇ ਕਿਹੜੇ ਪੜਾ ਤਹਿ ਕਰਕੇ ਕਾਗਜ਼ ’ਤੇ ਉੱਤਰਦੀ ਹੈ ਤੇ ਫਿਰ ਪਾਠਕਾਂ ਅਤੇ ਸਰੋਤਿਆਂ ਤੱਕ ਪੁੱਜਦੀ ਹੈ। ਆਪਣੀਆਂ ਸਾਹਿਤਕ ਪ੍ਰਾਪਤੀਆਂ ਬਾਰੇ ਉਹਨਾਂ ਦੱਸਿਆ ਕਿ ਉਹ ਹੁਣ ਤੱਕ ਦੋ ਮੌਲਿਕ ਗ਼ਜ਼ਲ ਸੰਗ੍ਰਹਿ, ਹਰਫ਼ਾਂ ਦੇ ਪੁਲ ਅਤੇ ਟੂਮਾਂ, ਇੱਕ ਸੰਪਾਦਿਤ ਪੁਸਤਕ ਪ੍ਰੋ. ਰੁਪਿੰਦਰ ਮਾਨ: ਜੀਵਨ ਤੇ ਚੋਣਵੀਂ ਰਚਨਾ ਅਤੇ ਇੱਕ ਅਨੁਵਾਦਿਤ ਪੁਸਤਕ ’ਫੁੱਲ ਅਤੇ ਸ਼ਹਿਦ ਦੀ ਮੱਖੀ’ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਪਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸਥਾਨਕ ਸਾਹਿਤ ਸੰਗਠਨਾਂ ਦੇ ਨਾਲ ਨਾਲ 2006 ਈ. ਤੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਵੱਖ-ਵੱਖ ਅਹੁਦਿਆਂ ’ਤੇ ਕਾਰਜਸ਼ੀਲ ਹੋ ਕੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਸਾਹਿਤ ਆਦਿ ਦੀ ਪ੍ਰਫੁੱਲਤਾ ਲਈ ਨਿਰੰਤਰ ਯਤਨ ਕਰਦੇ ਆ ਰਹੇ ਹਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਸ੍ਰੀ ਘਣੀਆਂ ਨੇ ਇਸ ਮੌਕੇ ਆਪਣੀਆਂ ਚੋਣਵੀਆਂ ਰਚਨਾਵਾਂ ਸਾਂਝੀਆਂ ਕਰਨ ਤੋਂ ਇਲਾਵਾ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਆਪਣੇ 39 ਸਾਲਾਂ ਦੇ ਅਧਿਆਪਨ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਇੱਕ ਅਧਿਆਪਕ ਨੂੰ ਕਦੇ ਵੀ ਕਿਸੇ ਵਿਦਿਆਰਥੀ ਲਈ ਨਲਾਇਕ ਜਾਂ ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ਣ ਨਹੀਂ ਵਰਤਣੇ ਚਾਹੀਦੇ ਅਤੇ ਨਾ ਹੀ ਕੇਵਲ ਵੱਧ ਅੰਕ ਪ੍ਰਾਪਤ ਕਰਨ ਦੀ ਦੌੜ ਵਿੱਚ ਪਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗਿਆਨ ਪ੍ਰਾਪਤੀ ਲਈ ਇੱਕ ਜਗਿਆਸੂ ਬਿਰਤੀ ਦਾ ਬਣਾ ਕੇ ਜ਼ਿੰਦਗੀ ਦੇ ਰਾਹਾਂ ਤੇ ਆਪਣੇ ਰਾਹ ਖੁਦ ਤਲਾਸ਼ਣ ਲਈ ਪ੍ਰੇਰਿਤ ਕਰਨਾ ਅਧਿਆਪਕ ਦੀ ਜਿੰਮੇਵਾਰੀ ਹੁੰਦੀ ਹੈ। ਉਹਨਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਪ੍ਰੀਖਿਆ ਵਿੱਚੋਂ ਵੱਧ ਅੰਕ ਹਾਸਲ ਕਰਨ ਲਈ ਨਕਲ ਜਾਂ ਹੋਰ ਅਣਉਚਿਤ ਸਾਧਨਾਂ ਦਾ ਸਹਾਰਾ ਨਾ ਲੈਣ ਸਗੋਂ ਉਹ ਕੁਦਰਤ ਵੱਲੋਂ ਬਖਸ਼ੀ ਆਪਣੀ ਅੰਦਰਲੀ ਯੋਗਤਾ ਨੂੰ ਪਛਾਣ ਕੇ ਉਸ ਦਾ ਵਿਕਾਸ ਕਰਨ ਲਈ ਸਖ਼ਤ ਮਿਹਨਤ ਕਰਦਿਆਂ ਹਮੇਸ਼ਾ ਅੱਗੇ ਵਧਦੇ ਰਹਿਣ।

ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਮਨਦੀਪ ਕੌਰ, ਜੈੈਸਮੀਨ, ਅਮਨਦੀਪ ਕੌਰ ਅਤੇ ਜੋਗਿੰਦਰ ਕੌਰ ਨੇ ਵੀ ਆਪਣੀਆਂ ਰਚਨਾਵਾਂ ਸਾਂਝੀਆਂ ਕੀਤੀਆਂ।ਸਕੂਲ ਵੱਲੋਂ ਸੁਰਿੰਦਰਪ੍ਰੀਤ ਘਣੀਆਂ ਅਤੇ ਉਹਨਾਂ ਦੀ ਸਪਤਨੀ ਜਸਵਿੰਦਰ ਕੌਰ ਘਣੀਆਂ ਨੂੰ ਯਾਦਗਾਰੀ ਚਿੰਨ ਅਤੇ ਕਿਤਾਬਾਂ ਦੇ ਸੈੱਟ ਦੇ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਟਾਫ ਵਿੱਚੋਂ ਸ਼੍ਰੀਮਤੀ ਪਰਮਜੀਤ ਕੌਰ ਪੰਜਾਬੀ ਅਧਿਆਪਕਾ,ਮਮਤਾ ਰਾਣੀ ਹਿੰਦੀ ਅਧਿਆਪਕਾ, ਸੁਮਨਪ੍ਰੀਤ ਕੌਰ ਸਾਇੰਸ ਅਧਿਆਪਕਾ, ਗੀਤਾ ਰਾਣੀ ਗਣਿਤ ਅਧਿਆਪਕਾ, ਸਕੁੰਤਲਾ ਰਾਣੀ ਐਸ.ਐਸ.ਅਧਿਆਪਕਾ, ਬਲਜਿੰਦਰ ਸਿੰਘ ਐਸ. ਐਸ. ਮਾਸਟਰ, ਧਰਮਿੰਦਰ ਸਿੰਘ ਕੰਪਿਊਟਰ ਅਧਿਆਪਕ, ਬਲਦੇਵ ਸਿੰਘ ਡੀਪੀਈ, ਹਰਪ੍ਰਿੰਸ ਸਿੰਘ ਆਦਿ ਵੀ ਹਾਜ਼ਰ ਸਨ । ਇਸ ਰੂਬਰੂ ਸਮਾਗਮ ਦਾ ਮੰਚ ਸੰਚਾਲਨ ਸਕੂਲ ਦੀ ਪੰਜਾਬੀ ਅਧਿਆਪਕਾ ਸ੍ਰੀਮਤੀ ਸਰਬਜੀਤ ਕੌਰ ਨੇ ਕਾਵਿਕ ਲਹਿਜੇ ਵਿੱਚ ਕਰਦਿਆਂ ਭਾਵਪੂਰਤ ਟਿੱਪਣੀਆਂ ਵੀ ਕੀਤੀਆਂ।

Previous Post

ਅਰੋੜਾ ਨੇ ਰਾਜ ਸਭਾ ਵਿੱਚ ਕੈਂਸਰ ਦੀਆਂ ਦਵਾਈਆਂ ਦੀ ਕਿਫਾਇਤੀ ਹੋਣ ਦਾ ਮੁੱਦਾ ਚੁੱਕਿਆ

Next Post

ਪੰਜਾਬ ਦੇ ਸਾਰੇ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਦੇ ਸਾਰੇ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

Recommended

ਭਾਜਪਾ ਸ਼ਾਸਿਤ ਰਾਜਾਂ ‘ਚ ਦਲਿਤਾਂ, ਔਰਤਾਂ ਅਤੇ ਆਦਿਵਾਸੀਆਂ ‘ਤੇ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ ਅੱਤਿਆਚਾਰ – ਹਰਪਾਲ ਚੀਮਾ

ਭਾਜਪਾ ਸ਼ਾਸਿਤ ਰਾਜਾਂ ‘ਚ ਦਲਿਤਾਂ, ਔਰਤਾਂ ਅਤੇ ਆਦਿਵਾਸੀਆਂ ‘ਤੇ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ ਅੱਤਿਆਚਾਰ – ਹਰਪਾਲ ਚੀਮਾ

August 3, 2023
ਜ਼ਿਲ੍ਹੇ ਅੰਦਰ ਸ਼ੁਰੂ ਕੀਤੇ ਗਏ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਪੂਰੇ ਕੀਤੇ ਜਾਣ- ਡੀ.ਸੀ. ਵਿਸ਼ੇਸ਼ ਸਾਰੰਗਲ

ਜ਼ਿਲ੍ਹੇ ਅੰਦਰ ਸ਼ੁਰੂ ਕੀਤੇ ਗਏ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਪੂਰੇ ਕੀਤੇ ਜਾਣ- ਡੀ.ਸੀ. ਵਿਸ਼ੇਸ਼ ਸਾਰੰਗਲ

December 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In