ਚੰਡੀਗੜ੍ਹ, 28 ਦਸੰਬਰ 2023 : ਮੌਸਮ ਵਿਭਾਗ ਨੇ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਸਾਵਧਾਨੀ ਨਾਲ ਅਤੇ ਘੱਟ ਰਫ਼ਤਾਰ ਨਾਲ ਗੱਡੀ ਚਲਾਉਣ ਦੀ ਸਲਾਹ ਦਿੱਤੀ ਹੈ। ਹੋ ਸਕੇ ਤਾਂ ਸਵੇਰੇ ਘਰੋਂ ਬਾਹਰ ਨਿਕਲਣ ਤੋਂ ਬਚੋ।
ਮੌਸਮ ਵਿਭਾਗ ਨੇ ਦੱਸਿਆ ਕਿ 30 ਦਸੰਬਰ ਤਕ ਪੰਜਾਬ ਵਿਚ ਸੰਘਣੀ ਧੁੰਦ ਪੈਦ ਦੀ ਪੂਰੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 7-10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਕਿਹਾ ਕਿ ਨਵੇਂ ਸਾਲ ਦੇ ਮੌਕੇ ‘ਤੇ ਦੇਸ਼ ਦੇ ਕੁਝ ਰਾਜਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। 31 ਦਸੰਬਰ ਤੋਂ 2 ਜਨਵਰੀ, 2024 ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।